—ਕਾਂਗਰਸ ਪਾਰਟੀ ਹੀ ਪੰਜਾਬ ਦਾ ਭਵਿੱਖ:ਨਾਗਰਾ
ਫਤਿਹਗੜ੍ਹ ਸਾਹਿਬ, ਰੂਪ ਨਰੇਸ਼:
ਸਾਬਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਅਤੇ ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਸ. ਗੁਰਮੁੱਖ ਸਿੰਘ ਪੰਡਰਾਲੀ ਵੱਲੋਂ ਕਾਂਗਰਸ ਪਾਰਟੀ ਦੇ ਆਗੂਆ ਦੀ ਇੱਕ ਵਿਸਥਾਰਪੂਰਕ ਮੀਟਿੰਗ ਕਰਤਾਰ ਕੰਪਲੈਕਸ, ਫਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਕੀਤੀ ਗਈ।
ਇਸ ਮੀਟਿੰਗ ਵਿੱਚ ਸਰਹਿੰਦ ਬਲਾਕ ਦੇ ਵੱਖ-ਵੱਖ ਪਿੰਡਾਂ ਤੋਂ ਆਏ ਵਰਕਰਾਂ ਨੇ ਭਰਚੜ੍ਹ ਕੇ ਹਿੱਸਾ ਲਿਆ। ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਬਣਾਉਣ, ਵੋਟਰਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਲੋਕੀ ਮੁੱਦਿਆਂ ਨੂੰ ਪੱਖੀ ਢੰਗ ਨਾਲ ਉੱਭਾਰਣ ਲਈ ਰਣਨੀਤੀਆਂ ‘ਤੇ ਵਿਚਾਰ-ਵਟਾਂਦਰਾ ਹੋਇਆ।
ਸ. ਨਾਗਰਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, “ਸਾਡੇ ਵਰਕਰ ਹੀ ਸਾਡੀ ਪਾਰਟੀ ਦੀ ਅਸਲ ਤਾਕਤ ਹਨ। ਪਿੰਡ ਪਿੰਡ, ਬੂਥ ਬੂਥ ‘ਤੇ ਕਾਂਗਰਸ ਨੂੰ ਫਿਰ ਤੋਂ ਮਜ਼ਬੂਤ ਬਣਾਉਣ ਲਈ ਨਿਸ਼ਠਾ ਨਾਲ ਕੰਮ ਕਰਨ ਦੀ ਲੋੜ ਹੈ।”
ਉਨ੍ਹਾਂ ਨੇ ਪੰਜਾਬ ਸਰਕਾਰ ਦੀ ਨਾਕਾਮੀ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਲੋਕ ਮੁੜ ਕਾਂਗਰਸ ਵੱਲ ਉਮੀਦ ਨਾਲ ਤੱਕ ਰਹੇ ਹਨ। ਪਰ ਇਸ ਲਈ ਸਾਨੂੰ ਜ਼ਮੀਨੀ ਪੱਧਰ ‘ਤੇ ਨਿੱਤ ਨਵੇਂ ਉਪਰਾਲੇ ਕਰਨੇ ਪੈਣਗੇ, ਤਾਂ ਜੋ ਲੋਕੀ ਮਸਲਿਆਂ ਲਈ ਅਸਲ ਹਲ ਲੱਭ ਸਕਣ।
ਉਨ੍ਹਾਂ ਦਾਅਵਾ ਕੀਤਾ ਕਿ, “2027 ਦੇ ਚੋਣਾਂ ਵਿੱਚ ਪੰਜਾਬ ਦੇ ਲੋਕ ਵੱਡਾ ਫੈਸਲਾ ਲੈਣਗੇ ਅਤੇ ਕਾਂਗਰਸ ਨੂੰ ਮੁੜ ਸਰਕਾਰ ਬਣਾਉਣ ਦਾ ਮੌਕਾ ਦੇਣਗੇ। ਕਾਂਗਰਸ ਹੀ ਇਕਮਾਤਰ ਵਿਕਲਪ ਹੈ ਜੋ ਪੰਜਾਬ ਨੂੰ ਰਾਹ ਤੇ ਲਿਆਉਣ ਦੀ ਸਮਰਥਾ ਰੱਖਦੀ ਹੈ।”
ਬਲਾਕ ਪ੍ਰਧਾਨ ਸ. ਗੁਰਮੁੱਖ ਸਿੰਘ ਪੰਡਰਾਲੀ ਨੇ ਵੀ ਮੀਟਿੰਗ ਦੌਰਾਨ ਕਿਹਾ ਕਿ, “ਅਸੀਂ ਸਾਰਿਆਂ ਨੇ ਮਿਲ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ ਹੈ। ਨੌਜਵਾਨਾਂ ਅਤੇ ਮਹਿਲਾਵਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਣ ਲਈ ਖਾਸ ਉਪਰਾਲੇ ਕਰਨ ਦੀ ਲੋੜ ਹੈ।”ਇਸ ਮੌਕੇ ਕਾਂਗਰਸ ਪਾਰਟੀ ਅਹੁਦੇਦਾਰ,ਆਗੂ,ਸਾਬਕਾ ਬਲਾਕ ਸੰਮਤੀ ਮੈਂਬਰ, ਸਰਪੰਚ,ਪੰਚ ਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।