ਸ਼ਹੀਦੀ ਜੋੜ ਸਭਾ 26 ਤੋਂ 28 ਦਸੰਬਰ ਤੱਕ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ

ਸਰਹਿੰਦ:     ਫਤਿਹਗੜ ਸਾਹਿਬ ਸ਼ਹੀਦੀ ਜੋੜ ਸਭਾ ਜੋ ਕਿ 26 ਤੋਂ 28 ਦਸੰਬਰ ਤੱਕ ਹੋ ਰਹੀ ਹੈ , ਵਿੱਚ ਐਸ. ਐੱਸ . ਪੀ ਫਤਿਹਗੜ ਸਾਹਿਬ ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਮਾੜੇ ਅਨਸਰਾਂ ਤੇ ਪੈਣੀ ਨਜਰ ਰੱਖੀ ਜਾ ਰਹੀ ਹੈ। ਇਹ ਗੱਲ ਰਾਕੇਸ਼ ਯਾਦਵ ਐੱਸ ਪੀ ਡੀ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਹੀ ।ਉਨ੍ਹਾਂ ਦੱਸਿਆ ਕਿ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਦੇਸ਼ ਵਿਦੇਸ਼ ਤੋਂ ਸ਼੍ਰੀ ਫਤਿਹਗੜ੍ਹ ਸਾਹਿਬ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਨਿਰਵਿਘਨ ਆਵਾਜਾਹੀ ਯਕੀਨੀ ਬਣਾਉਣ ਤੇ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਵਲੋਂ ਪਿਛਲੇ 1 ਮਹੀਨੇ ਤੋਂ ਲਗਾਤਾਰ ਸਮੂਹ ਆਲਾ ਅਫਸਰਾਂ ਤੇ ਥਾਣਾ ਮੁਖੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿਚ ਚੋਰ ਉਚੱਕਿਆਂ, ਜੇਬ ਕਤਰਿਆਂ ਤੇ ਹੋਰ ਮਾੜੇ ਅਨਸਰਾਂ ਦੀ ਸੂਚੀ ਤਿਆਰ ਕਰਕੇ ਉਨ੍ਹਾਂ ਤੇ ਪੈਨੀ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਇਲਾਵਾ ਬਾਹਰ ਤੋਂ ਆਉਣ ਵਾਲੇ ਮਾੜੇ ਅਨਸਰਾਂ ਤੇ ਸ਼ਿਕੰਜਾ ਕਸਣ ਲਈ ਦੂਜੇ ਜ਼ਿਲਿਆਂ ਤੇ ਰਾਜਾਂ ਦੀ ਪੁਲਿਸ ਨਾਲ ਵੀ ਸੰਪਰਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਦੇ ਪੁਖਤਾ ਸਰੱਖਿਆ ਪ੍ਰਬੰਧਾ ਵਿਚ ਥਾਂ ਥਾਂ ਤੇ ਸੀ ਸੀ ਟੀ ਵੀ ਕੈਮਰੇ ਲਾਉਣਾ ਵੀ ਸ਼ਾਮਲ ਹੈ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਦੇਣ ਤਾਂ ਕਿ ਕੋਈ ਅਵਸੁਖਾਵੀਂ ਘਟਨਾ ਨਾ ਵਾਪਰ ਸਕੇ।

Leave a Reply

Your email address will not be published. Required fields are marked *