
ਸਰਹਿੰਦ, ਥਾਪਰ:
ਕਾਂਗਰਸ ਪਾਰਟੀ ਅਨੁਸ਼ਾਸਨ ਵਾਲੀ ਪਾਰਟੀ ਹੈ ਇਸ ਲਈ ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਜਾਗਰੂਕ ਹੋ ਕੇ ਪਾਰਟੀ ਲਈ ਕੰਮ ਕਰਨ।ਇਹ ਗੱਲ ਡਾ ਅਮਰ ਸਿੰਘ ਐੱਮ ਪੀ ਨੇ ਬਲਾਕ ਬਸੀ ਪਠਾਣਾਂ ਦੇ ਵੱਖ ਵੱਖ ਪਿੰਡਾਂ ਤੇ ਖਮਾਣੋਂ ਵਿਖੇ ਪਾਰਟੀ ਵਰਕਰਾਂ ਦੀਆਂ ਰੱਖੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਹੀ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਿਕ ਕੰਮ ਨਹੀਂ ਕੀਤਾ ਤੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਇਸ ਲਈ ਲੋਕਾਂ ਦਾ ਇਹਨਾਂ ਸਰਕਾਰਾਂ ਤੋਂ ਮੋਹ ਭੰਗ ਹੋ ਚੁੱਕਾ ਹੈ ਉਹਨਾਂ ਕਿਹਾ ਕਿ ਲੋਕਾਂ ਦਾ ਝੁਕਾਅ ਹੁਣ ਕਾਂਗਰਸ ਪਾਰਟੀ ਵਲ ਹੋ ਰਿਹਾ ਹੈ ਤੇ ਪੰਜਾਬ ਵਿੱਚ ਅਗਲੀ ਸਰਕਾਰ ਹੁਣ ਕਾਂਗਰਸ ਦੀ ਹੀ ਬਣੇਗੀ।ਉਹਨਾਂ ਵਰਕਰਾਂ ਨੂੰ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਫੈਲਾਏ ਜਾ ਰਹੇ ਗੁੰਮਰਾਹ ਕੁੰਨ ਪ੍ਰਚਾਰ ਤੋਂ ਸੁਚੇਤ ਰਿਹਾ ਜਾਵੇ ਤੇ ਆਪਸੀ ਗਿਲੇ ਸ਼ਿਕਵੇ ਮਿਟਾ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਜਾਵੇ ਉਹਨਾਂ ਵਰਕਰਾਂ ਤੇ ਪਾਰਟੀ ਅਹੁਦੇਦਾਰਾਂ ਨੂੰ 24 ਅਗਸਤ ਨੂੰ ਨੰਦਪੁਰ ਕਲੌੜ ਹੋਣ ਵਾਲੀ ਮੀਟਿੰਗ ਵਿੱਚ ਵੱਧ ਤੋਂ ਵੱਧ ਸੰਖਿਆ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ ਮੀਟਿੰਗ ਨੂੰ ਪੰਜਾਬ ਦੇ ਸਹਿ ਇੰਚਾਰਜ ਰਵਿੰਦਰ ਧਾਲੀਵਾਲ ਤੇ ਸਮੁੱਚੀ ਲੀਡਰਸ਼ਿਪ ਸੰਬੋਧਨ ਕਰੇਗੀ। ਇਸ ਮੌਕੇ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਸਿਕੰਦਰ ਸਿੰਘ ਤੇ ਹੋਰ ਆਗੂ ਹਾਜ਼ਰ ਸਨ।

 
							 
															