
ਸਰਹਿੰਦ, ਥਾਪਰ:
ਸਿੱਖਿਆ ਵਿਭਾਗ ਦੇ ਨਿਰਦੇਸ਼ ਅਨੁਸਾਰ ਹੜ੍ਹਾਂ ਦੀ ਸਮੱਸਿਆ ਤੋਂ ਬਾਅਦ ਸਕੂਲ ਬੰਦ ਕਰ ਦਿੱਤੇ ਗਏ ਸਨ, ਜੋ ਹੁਣ ਦੁਬਾਰਾ ਖੁੱਲ੍ਹ ਰਹੇ ਹਨ। ਡੀ.ਈ.ਓ (ਸੈ) ਰਵਿੰਦਰ ਕੌਰ ਵਲੋਂ ਜ਼ਿਲੇ ਦੇ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ, ਛੱਤਾਂ ਦੀ ਸਫਾਈ, ਕਲਾਸ ਰੂਮ, ਸਕੂਲ ਦਾ ਹਰ ਕੋਨਾ, ਮਿਡ ਡੇ ਮੀਲ ਸੰਬੰਧੀ ਅਨਾਜ ਤੇ ਰਸੋਈ ਘਰ ਦੀ ਵਿਸਥਾਰ ਪੂਰਵਕ ਚੈਕਿੰਗ ਕੀਤੀ ਗਈ। ਉਹਨਾਂ ਵਲੋਂ ਮਾਤਾ ਗੁਜਰੀ ਸਕੂਲ ਆਫ ਐਮੀਨੈਸ ਫਤਹਿਗੜ੍ਹ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸੰਘੋਲ,ਐੱਸ.ਓ.ਈ ਖਮਾਣੋਂ ਕਲਾਂ ਦਾ ਨਿਰੀਖਣ ਕੀਤਾ ਗਿਆ। ਉਹਨਾਂ ਸਮੂਹ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ ਦੀ ਪਾਲਣਾ ਕੀਤੀ ਜਾਵੇ ਅਤੇ ਬੱਚਿਆਂ ਦੀ ਹਾਜਰੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਡਿਪਟੀ ਡੀ.ਈ.ਓ ਦੀਦਾਰ ਸਿੰਘ ਮਾਂਗਟ ਅਤੇ ਅਮਨ ਮੱਟੂ ਵੀ ਹਾਜਰ ਸਨ।

 
							 
															