ਕਾਂਗਰਸ ਨੇ ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ ‘ਚ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੀ ਪਹਿਲੀ ਖੇਪ ਰਵਾਨਾ ਕੀਤੀ

“ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਹੈ ਕਾਂਗਰਸ: ਨਾਗਰਾ

ਫੋਟੋ ਕੈਪਸ਼ਨ-ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ ਨੂੰ ਰਵਾਨਾ ਕਰਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਹੋਰ।

ਫਤਿਹਗੜ੍ਹ ਸਾਹਿਬ, ਰੂਪ ਨਰੇਸ਼:

ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਅੰਦਰ ਜੋ ਵੱਡੇ ਪੱਧਰ ਤੇ ਹੜ੍ਹ ਤੇ ਪਾਣੀਆਂ ਨੇ ਜੋ ਤਬਾਹੀ ਮਚਾਈ ਹੈ, ਉਸ ਨੂੰ ਬਿਆਨ ਕਰਨ ਲੱਗਿਆਂ ਤਾਹਾਂ ਨਿਕਲ ਜਾਂਦੀਆਂ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਜੁਝਾਰੂ ਆਗੂ ਕੁਲਜੀਤ ਸਿੰਘ ਨਾਗਰਾ ਨੇ ਸਾਥੀਆਂ ਸਮੇਤ ਦਾਣਾ ਮੰਡੀ ਸਰਹਿੰਦ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਬੇਸ਼ੱਕ ਜਿਨਾਂ ਜ਼ਿਲਿਆਂ ਵਿੱਚ ਹੜ ਦੇ ਪਾਣੀ ਨੇ ਤਬਾਹੀ ਮਚਾਈ ਹੈ, ਉਸ ਦੀ ਅਸੀਂ ਪੂਰਨ ਤੌਰ ਤੇ ਭਰਪਾਈ ਤਾਂ ਨਹੀਂ ਕਰ ਸਕਦੇ ਪਰ ਉਹਨਾਂ ਲੋੜਵੰਦ ਪਰਿਵਾਰਾਂ ਲਈ ਰਾਹ ਸਮਗਰੀ ਵੱਧ ਤੋਂ ਵੱਧ ਭੇਜ ਕੇ ਉਹਨਾਂ ਨੂੰ ਪੈਰੀ ਸਿਰੀ ਕਰਨ ਦਾ ਹਮਲਾ ਮਾਰ ਸਕਦੇ ਹਾਂ। ਉਹਨਾਂ ਦੱਸਿਆ ਕਿ ਹੜਾਂ ਦੇ ਮੱਦੇ ਨਜ਼ਰ ਆਲ ਇੰਡੀਆ ਕਾਂਗਰਸ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਮੀਟਿੰਗ ਕਰਕੇ ਫ਼ੈਸਲਾ ਲਿਆ ਗਿਆ ਸੀ ਕਿ ਇਸ ਹੜ ਵਿੱਚ ਜੋ ਸਾਡੇ ਭਰਾਵਾਂ ਦਾ ਨੁਕਸਾਨ ਹੋਇਆ ਹੈ ਉਸ ਲਈ ਉਨਾਂ ਦੇ ਮੋਢੇ ਦੇ ਨਾਲ ਮੋਢਾ ਲਾ ਕੇ ਖੜਾ ਹੋਇਆ ਜਾਵੇ ਜਿਸ ਤਹਿਤ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਪਹਿਲੀ ਖੇਪ ਗੁਰਦਾਸਪੁਰ ਜਿਲ੍ਹੇ ਦੇ ਡੇਰਾ ਬਾਬਾ ਨਾਨਕ ਹਲਕੇ ਵਿੱਚ ਹੜ ਪੀੜਤਾਂ ਲਈ ਰਵਾਨਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਲੀਡਰਸ਼ਿਪ ਵੱਲੋਂ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਨੂੰ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨਾਲ ਅਟੈਚ ਕੀਤਾ ਗਿਆ ਸੀ ਜਿਸ ਤਹਿਤ ਹਲਕਾ ਫਤਿਹਗੜ੍ਹ ਸਾਹਿਬ ਤੋਂ ਰਾਹਤ ਸਮੱਗਰੀ ਦੀ ਖੇਪ ਇਹਨਾਂ ਇਲਾਕਿਆਂ ਵਿੱਚ ਜਾਵੇਗੀ।ਜਿਸ ਤਹਿਤ ਬਲਾਕ ਖੇੜਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਮਪੁਰ ਵੱਲੋਂ ਦੋ ਟਰਾਲੀਆਂ ਤੂੜੀ ਦੀਆਂ, ਇੱਕ ਟਰਾਲੀ ਚੋਕਰ ਅਤੇ 30 ਕੁਇੰਟਲ ਕਣਕ ਰਲ ਮਿਲ ਕੇ ਇਕੱਠੀ ਕਰਕੇ ਹੜ ਪੀੜਤ ਲੋਕਾਂ ਨੂੰ ਭੇਜੀ ਗਈ ਹੈ। ਇਸ ਤੋਂ ਇਲਾਵਾ 100 ਕੁਇੰਟਲ ਤੋਂ ਵੱਧ ਪਸ਼ੂਆਂ ਦਾ ਚਾਰਾ ਮਾਰਕਫੈਡ ਦੇ ਡਾਇਰੈਕਟਰ ਅਤੇ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ ਵੱਲੋਂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੋਏ ਸੰਪਰਕ ਨਾਲ ਜੋ ਵੀ ਜਰੂਰਤ ਦੀਆਂ ਚੀਜ਼ਾਂ ਹੋਣਗੀਆਂ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਭੇਜੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਫਤਿਹਗੜ੍ਹ ਹਲਕੇ ਨੂੰ ਪਾਰਟੀ ਵੱਲੋਂ ਡੇਰਾ ਬਾਬਾ ਨਾਨਕ ਵਿੱਚ ਹੜ ਪ੍ਰਭਾਵਿਤ ਇੱਕ ਪਿੰਡ ਗੁਰੂਚੱਕ ਸੌਂਪਿਆ ਗਿਆ ਹੈ ਜਿਸ ਵਿੱਚ ਜਿਸ ਤਰ੍ਹਾਂ ਦੀਆਂ ਵਸਤੂਆਂ ਦੀ ਜਰੂਰਤ ਹੋਵੇਗੀ ਉਹ ਫਤਿਹਗੜ੍ਹ ਹਲਕੇ ਦੀ ਸੰਗਤ ਵੱਲੋਂ ਭੇਜੀਆਂ ਜਾਣਗੀਆਂ। ਇਸ ਮੌਕੇ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖੇ ਨਿਸ਼ਾਨੇ ਸੋਧਦਿਆਂ ਕਿਹਾ ਕਿ ਜਦੋਂ ਅੱਜ ਪੰਜਾਬ ਦੇ ਲੋਕਾਂ ਨੂੰ ਸਹਾਰੇ ਦੀ ਲੋੜ ਹੈ ਤਾਂ ਮੁੱਖ ਮੰਤਰੀ ਬਿਮਾਰ ਹੋ ਕੇ ਹਸਪਤਾਲ ਦਾਖਲ ਹੋ ਗਏ ਹਨ ਦੂਜੇ ਪਾਸੇ ਉਹਨਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਾੜ ਪੀੜਤਾਂ ਲਈ ਵੱਧ ਤੋਂ ਵੱਧ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ।ਇਸ ਦੌਰਾਨ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਦਾ ਸਹਿਯੋਗ ਧੰਨਵਾਦ ਕਰਦਿਆ ਕਿਹਾ ਕਿ ਕਾਂਗਰਸ ਪਾਰਟੀ ਦੇ ਹਰੇਕ ਵਰਕਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਲਈ ਅੱਗੇ ਆਉਣ।ਇਸ ਮੌਕੇ ਬਲਾਕ ਪ੍ਰਧਾਨ,ਸਾਬਕਾ ਜਿਲਾ ਪ੍ਰੀਸ਼ਦ ਮੈਂਬਰ,ਬਲਾਕ ਸੰਮਤੀ ਮੈਂਬਰ,ਕੌਂਸਲਰ,ਸੀਨੀਅਰ ਲੀਡਰਸ਼ਿਪ, ਕਾਂਗਰਸ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

Live Cricket Score

ਤਾਜ਼ਾ ਤਾਰੀਨ