ਕੰਪਿਊਟਰ ਅਧਿਆਪਕਾਂ ਵੱਲੋਂ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਨੂੰ ਮੰਗ ਪੱਤਰ

ਮੰਗ ਪੱਤਰ ਦਿੰਦੇ ਹੋਏ ਕੰਪਿਊਟਰ ਅਧਿਆਪਕ ਆਗੂ।

ਬਠਿੰਡਾ, 26 ਦਸੰਬਰ 2023 : ਕੰਪਿਊਟਰ ਅਧਿਆਪਕ ਯੂਨੀਅਨ ਜਿਲ੍ਹਾ ਬਠਿੰਡਾ ਨੇ ਵਿਧਾਨ ਸਭਾ  ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਆਪਣਾ ਪ੍ਰਭਾਵ ਵਰਤਕੇ ਕੰਪਿਊਟਰ ਅਧਿਆਪਕਾਂ ਦੀਆਂਾਂ ਮੰਗਾਂ ਨੂੰ ਮੰਨਣ ਦੇ ਮਾਮਲੇ ’ਚ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਪੰਜਾਬ ਤੇ ਜੋਰ ਪਾਉਣ ਲਈ ਮੰਗ ਪੱਤਰ ਦਿੱਤਾ। ਇਸ ਮੌਕੇ ਅਧਿਆਪਕ ਆਗੂਆਂ ਨੇ ਵਿਧਾਇਕ ਨੂੰ ਆਪਣੀਆਂ ਮੰਗਾਂ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਕੰਪਿਊਟਰ ਅਧਿਆਪਕ ਯੂਨੀਅਨ (ਇਕਾਈ ਬਠਿੰਡਾ) ਦੇ ਆਗੂ ਈਸ਼ਰ ਸਿੰਘ , ਗੁਰਬਖ਼ਸ ਲਾਲ ਕਮੇਟੀ ਮੈਂਬਰ ਸੁਮਿਤ ਗੋਇਲ, ਰਜਿੰਦਰ ਕੁਮਾਰ, ਪਰਕਾਸ਼ ਸਿੰਘ ਅਤੇ ਜੋਨੀ ਸਿੰਗਲਾ ਨੇ ਵਿਧਾਇਕ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੇ  ਸਿੱਖਿਆ ਮੰਤਰੀ ਹਰਜੋਤ ਬੈਂਸ ਸਰਕਾਰੀ ਪੱਤਰ ਲਾਗੂ ਨਹੀਂ ਕਰ ਰਹੇ ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਰ ਬਾਰ ਸਮਾਂ ਦੇਕੇ ਕੰਪਿਊਟਰ ਅਧਿਆਪਕਾਂ ਨੂੰ ਮਿਲਣ ਦੀ ਥਾਂ ਮੀਟਿੰਗ ਕਰਨ ਤੋਂ ਭੱਜਿਆ ਜਾ ਰਿਹਾ ਹੈ।

ਅਧਿਆਪਕ ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ  15 ਸਤੰਬਰ 2022 ਨੂੰ ਦਿਵਾਲੀ ਦੇ ਤਿਉਹਾਰ ਮੌਕੇ ‘ਦਿਵਾਲੀ ਦੇ ਤੋਹਫੇ ’ ਦੇ ਰੂਪ ਵਿਚ ਕੰਪਿਊਟਰ ਅਧਿਆਪਕਾਂ ਦੀਆਂ ਸਮੂਹ ਮੰਗਾਂ ਪੂਰੀਆਂ ਕਰਨ ਦਾ ਐਲਾਨ ਵੀ ਇੱਕ ਤਰਾਂ ਨਾਲ ਸਰਕਾਰੀ ਧੋਖਾ ਹੀ ਸਾਬਤ ਹੋਇਆ ਹੈ ਜਿਸ ਨੂੰ ਲਗਾਤਾਰ  2 ਦਿਵਾਲੀਆਂ ਬੀਤ ਜਾਣ ਅਤੇ ਦਰਜਨਾਂ ਮੀਟਿੰਗਾਂ ਕਰਨ ਮਗਰੋਂ ਵੀ ਲਾਗੂ  ਕਰਨ ਤੋਂ ਸਰਕਾਰ ਭੱਜ ਗਈ ਹੈ। ਅਧਿਆਪਕ ਆਗੂਆਂ ਨੇ ਸਰਕਾਰ ਤੋਂ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਨਿਯਮ ਅਤੇ ਸ਼ਰਤਾਂ ਨੂੰ ਲਾਗੂ ਕਰਨ, ਉਹਨਾਂ ਨੂੰ 6ਵੇਂ ਪੇ ਕਮਿਸ਼ਨ ਦਾ ਲਾਭ ਦੇਣ, ਬਣਦੇ ਅਧਿਕਾਰ ਬਹਾਲ ਕੀਤੇ ਜਾਣ,  ਪਿਛਲੇ ਸਮੇਂ ਦੌਰਾਨ ਦੁਨੀਆਂ ਛੱਡ ਗਏ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਬਣਦੀ ਸਹਾਇਤਾ ਵਿੱਤੀ ਸਹਾਇਤਾ ਅਤੇ ਨੌਕਰੀਆਂ ਦੇਣ ਦੀ ਮੰਗ ਕਰਦਿਆਂ ਵਿਧਾਇਕ ਗਿੱਲ ਨੂੰ ਪੰਜਾਬ ਸਰਕਾਰ ਤੇ ਦਬਾਅ ਬਣਾਕੇ ਮੰਗਾਂ ਪ੍ਰਵਾਨ ਕਾਰਵਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *