
ਸਰਹਿੰਦ, ਥਾਪਰ: ਪਿੰਡ ਰੈਲੀ ਦੇ ਸਾਬਕਾ ਸਰਪੰਚ ਸੰਤੋਖ ਸਿੰਘ ਰੈਲੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹੀਦੀ ਜੋੜ ਸਭਾ ਨੂੰ ਮੁੱਖ ਰੱਖਦੇ ਹੋਏ ਪਿੰਡ ਰੈਲੀ ਤੋਂ ਰਾਏਪੁਰ ਅਤੇ ਰਾਏਪੁਰ ਤੋਂ ਸੂਏ ਦੇ ਨਾਲ਼ ਜਾ ਰਹੀ ਲਿੰਕ ਰੋਡ ਦੀ ਮੁਰੰਮਤ ਕਰਵਾਈ ਜਾਵੇ। ਉਹਨਾਂ ਕਿਹਾ ਕਿ ਇਹ ਸੜਕ ਚੰਡੀਗੜ੍ਹ ਮੁੱਖ ਮਾਰਗ ਤੋਂ ਬੱਸੀ ਪਠਾਣਾਂ ਅਤੇ ਸ਼੍ਰੀ ਫਤਿਹਗੜ੍ਹ ਸਾਹਿਬ ਨੂੰ ਜੋੜਦੀਆਂ ਹਨ। ਵੱਡੀ ਗਿਣਤੀ ਵਿੱਚ ਸੰਗਤ ਗੁਰਦਵਾਰਾ ਸ਼੍ਰੀ ਫਤਿਹਗੜ੍ਹ ਸਾਹਿਬ ਅਤੇ ਸ਼੍ਰੀ ਜੋਤੀ ਸਰੂਪ ਸਾਹਿਬ ਨਤਮਸਤਕ ਹੋਣ ਲਈ ਜਾਂਦੀ ਹੈ। ਇਸ ਸੜਕ ‘ਤੇ ਟੋਏ ਪੈਣ ਕਾਰਨ ਸੜਕ ਤੋਂ ਪੱਥਰ ਨਿਕਲ ਗਿਆ ਹੈ ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇਸ ਲਈ ਸ਼ਹੀਦੀ ਸਭਾ ਤੋਂ ਪਹਿਲਾਂ ਇਹਨਾਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ।






