ਖੰਨਾ – ਧਰਮ ਤੇ ਮਾਨਵਤਾ ਦੇ ਲਈ ਆਪਣੀ ਜਾਨ ਦੀ ਕੁਰਬਾਨੀ ਦੇਣ ਵਾਲੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਜੋ ਕਿ ਫਤਿਹਗੜ੍ਹ ਸਾਹਿਬ ਵਿਖੇ ਅੱਜ ਤੋਂ ਸ਼ੁਰੂ ਹੋ ਗਿਆ ਹੈ ਦੇ ਸਬੰਧ ਵਿੱਚ ਅੱਜ ਇੱਕ ਅਨੂਠੀ ਮਿਸਾਲ ਪੇਸ਼ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਵੱਲੋਂ ਉਕਤ ਜੋੜ ਮੇਲ ਵਿੱਚ ਸ਼ਾਮਿਲ ਹੋਣ ਜਾ ਰਹੇ ਸ਼ਰਧਾਲੂਆਂ ਦੇ ਲਈ ਲੰਗਰ ਦਾ ਆਯੋਜਨ ਕੀਤਾ ਗਿਆ। ਉਹਨਾਂ ਨੇ ਧਰਮ ਨਿਰਪੱਖ ਥਾਂ ਦੀ ਮਿਸਾਲ ਪੇਸ਼ ਕਰਦੇ ਹੋਏ ਖੁਦ ਲੰਗਰ ਵਿੱਚ ਸੇਵਾ ਕੀਤੀ। ਇਸ ਮੌਕੇ ਚੇਅਰਮੈਨ ਖਾਨ ਨੇ ਕਿਹਾ ਕਿ ਗੁਰੂ ਸਾਹਿਬ ਦੇ ਚਾਰ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਗਈ ਧਰਮ ਦੀ ਰੱਖਿਆ ਦੇ ਲਈ ਦਿੱਤੀ ਗਈ ਕੁਰਬਾਨੀ ਦੀ ਮਿਸਾਲ ਇਤਿਹਾਸ ਵਿੱਚ ਕਿਤੇ ਵੀ ਨਹੀਂ ਮਿਲਦੀ। ਉਹਨਾਂ ਕਿਹਾ ਕਿ ਇਨਸਾਨੀਅਤ ਹੀ ਸਭ ਤੋਂ ਵੱਡਾ ਧਰਮ ਹੈ ਅਤੇ ਇਨਸਾਨੀਅਤ ਨੂੰ ਪਿਆਰ ਕਰਨ ਵਾਲੇ ਬੰਦੇ ਹੀ ਸੱਚੀ ਬੰਦਗੀ ਕਰ ਸਕਦੇ ਹਨ ਇਸ ਮੌਕੇ ਹੋਰਨਾਂ ਤੋਂ ਇਲਾਵਾ ਹਨੀਫ ਖਾਨ ਰਿੰਕੂ ਆਤਿਸ਼ ਖਾਨ ਰਾਜੂ ਸੰਜੀਵ ਮੈਨਰੋ ਹਰਫੂਲ ਸਿੰਘ ਦੇ ਨਾਲ ਨਾਲ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸੇਵਾ ਕੀਤੀ।