ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਤੇਜ਼ਧਾਰ ਹਥਿਆਰ ਲੈ ਕੇ ਚੱਲਣ ਤੇ ਲਗਾਈ ਪਾਬੰਦੀ

ਫ਼ਤਹਿਗੜ੍ਹ ਸਾਹਿਬ, 29 ਨਵੰਬਰ

ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹੀਦੀ ਸਭਾ ਦੇ ਏਰੀਏ ਵਿੱਚ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਆਦਿ ਅਤੇ ਤੇਜ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ਤੇ 01 ਦਸੰਬਰ, 2025 ਤੋਂ 31 ਜਨਵਰੀ, 2026 ਤੱਕ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਹਨਾਂ ਨੂੰ ਧਾਰਮਿਕ ਜਾਂ ਕਾਨੂੰਨੀ ਤੌਰ ‘ਤੇ ਰੀਤੀ ਰਵਾਜਾਂ ਕਾਰਨ ਹਥਿਆਰ ਚੁੱਕਣ ਦੇ ਅਧਿਕਾਰ ਹਨ, ਅਸਲਾ ਲਾਈਸੰਸ ਨੂੰ ਨਵਿਆਉਣ ਲਈ ਦਫਤਰ ਆਉਣ ਵਾਲਿਆਂ ‘ਤੇ ਲਾਗੂ ਨਹੀਂ ਹੋਵੇਗਾ।ਇਸ ਤੋਂ ਇਲਾਵਾ ਜਿਨ੍ਹਾਂ ਨੂੰ ਭਾਰਤ/ਪੰਜਾਬ ਸਰਕਾਰ ਵੱਲੋਂ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੋਇਆ ਹੈ, ਤੇ ਵੀ ਇਹ ਹੁਕਮ ਲਾਗੂ ਨਹੀਂ ਹੋਵੇਗਾ

This news is auto published from an agency/source and may be published as received.

Leave a Reply

Your email address will not be published. Required fields are marked *