ਸੁਖਜਿੰਦਰ ਸਿੰਘ ਰੰਧਾਵਾ ਹਲਕਾ ਨਿਵਾਸੀਆਂ ਨੂੰ ਦਿੱਤੀ ਵਧਾਈ

ਡੇਰਾ ਬਾਬਾ ਨਾਨਕ / ਗੁਰਦਾਸਪੁਰ -ਨਵੇਂ ਸਾਲ ਆਮਦ ਦੀ ਤੇ ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੀ ਸਮੂੰਹ ਸਾਧ ਸੰਗਤ ਨੂੰ ਨਵਾਂ ਸਾਲ 2024 ਦੀਆਂ ਢੇਰ ਸਾਰੀਆਂ ਮੁਬਾਰਕਾਂ ਦਿੰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ। ਹਲਕਾ ਡੇਰਾ ਬਾਬਾ ਨਾਨਕ ਦੀ ਸਾਧ ਸੰਗਤ ਮੇਰਾ ਆਪਣਾ ਪਰਿਵਾਰ ਹੈ । ਵਾਹਿਗੁਰੂ ਮੇਰੇ ਹਲਕੇ ਦੀ ਸਮੂਹ ਸਾਧ ਸੰਗਤ ਹਮੇਸਾਂ ਚੜਦੀ ਕਲਾਂ ਵਿਚ ਰਹੇ ਤੇ ਨਵਾਂ ਸਾਲ ਸਮੁੱਚੇ ਹਲਕੇ ਦੇ ਲੋਕਾਂ ਲਈ ਖੁਸੀਆਂ ਅਤੇ ਖੇੜੇ ਲੈ ਕਿ ਆਵੇ ਤੇ ਹਲਕੇ ਲੋਕ ਹਮੇਸਾਂ

ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ

ਤਰੱਕੀਆਂ ਕਰਨ । ਰੰਧਾਵਾ ਨੇ ਕਿਹਾ ਕਿ ਨਵਾਂ ਸਾਲ ਸਭ ਲਈ ਖੁਸ਼ੀਆਂ ਲੈ ਕੇ ਆਵੇ । ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਲ ਦੇ ਹੱਲ ਲਈ ਹਮੇਸ਼ਾ ਤਤਪਰ ਹਨ ਦੂਸਰੇ ਪਾਸੇ ਕਿਸ਼ਨ ਚੰਦਰ ਮਹਾਜ਼ਨ ਨੇ ਨਵੇਂ ਸਾਲ ਆਮਦ ਦੀ ਤੇ ਢੇਰ ਸਾਰੀਆਂ ਮੁਬਾਰਕਾਂ ਦਿੰਦੇ ਹੋਏ ਆਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਕਿ ਹਲਕੇ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿਚ ਸਦਾ ਸਹਾਈ ਹੋਣ ਵਾਲੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਹਨਾਂ ਦੇ ਪਰਿਵਾਰ ਤੇ ਵਾਹਿਗੁਰੂ ਹਮੇਸਾਂ ਆਪਣਾ ਮੇਹਰਾਂ ਭਰਿਆ ਹੱਥ ਰੱਖੀ ਤਾਂ ਕਿ ਉਹ ਡੇਰਾ ਬਾਬਾ ਨਾਨਕ ਦੀ ਸਾਧ ਸੰਗਤ ਦੀ ਦਿਨ ਰਾਤ ਸੇਵਾ ਕਰ ਸਕਣ । ਉਨ੍ਹਾਂ ਕਿਹਾ ਕਿ ਰੰਧਾਵਾ ਹਮੇਸ਼ਾ ਲੋਕਾਂ ਦੇ ਦੁੱਖ ਸੁੱਖ ਚ ਖੜਦੇ ਹਨ ਹਮੇਸ਼ਾ ਆਪਣੇ ਹਲਕੇ ਦੇ ਲੋਕਾਂ ਦੀ ਮੁਸ਼ਕਲਾਂ ਦਾ ਹੱਲ ਕੱਢਣ ਲਈ ਸਭ ਤੋਂ ਅੱਗੇ ਰਹਿੰਦੇ ਹਨ

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ