ਐਨ.ਡੀ.ਆਰ.ਐਫ ਨੇ ਮਾਧੋਪੁਰ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਸੰਕਟਕਾਲੀਨ ਸਥਿਤੀਆਂ ਨਾਲ ਨਜਿੱਠਣ ਬਾਰੇ ਸਿਖਲਾਈ ਦਿੱਤੀ

ਐਨ.ਡੀ.ਆਰ.ਐਫ ਨੇ ਮਾਧੋਪੁਰ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਸੰਕਟਕਾਲੀਨ ਸਥਿਤੀਆਂ ਨਾਲ ਨਜਿੱਠਣ ਬਾਰੇ ਸਿਖਲਾਈ ਦਿੱਤੀ

ਮਾਧੋਪੁਰ/ਸਰਹਿੰਦ, 2 ਦਸੰਬਰ:

ਦੇਸ਼ ਭਰ ਵਿੱਚ ਆਫ਼ਤ ਪ੍ਰਬੰਧਨ ਪ੍ਰਤੀ ਜਾਗਰੂਕਤਾ ਵਧਾਉਣ ਦੇ ਯਤਨਾਂ ਤਹਿਤ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ) ਦੀਆਂ ਟੀਮਾਂ ਵੱਲੋਂ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਫਤਾਂ ਨਾਲ ਨਜਿੱਠਣ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸੇ ਉਦੇਸ਼ ਹਿੱਤ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7ਵੀ ਐਨ.ਡੀ.ਆਰ.ਐਫ ਬਠਿੰਡਾ ਦੀ 26 ਮੈਂਬਰੀ ਟੀਮ ਵੱਲੋਂ ਇੰਸਪੈਕਟਰ ਸੰਜੇ ਬਿਸ਼ਟ ਦੀ ਅਗਵਾਈ ਹੇਠ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਆਰੰਭ ਕੀਤੀਆਂ ਗਈਆਂ ਹਨ, ਜੋ ਕਿ 13 ਦਸੰਬਰ ਤੱਕ ਜਾਰੀ ਰਹਿਣਗੀਆਂ।ਸਰਕਾਰੀ ਹਾਈ ਸਕੂਲ ਮਾਧੋਪੁਰ ਵਿਖੇ ਸਕੂਲ ਸੁਰੱਖਿਆ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਤੇ ਸਕੂਲੀ ਅਮਲੇ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਜਾਨ ਮਾਲ ਦੀ ਰਾਖੀ ਕਰਨ ਦੇ ਸਮਰੱਥ ਬਣਾਉਣ ਲਈ ਪ੍ਰਯੋਗੀ ਜਾਣਕਾਰੀ ਦਿੱਤੀ ਗਈ। ਐਨ.ਡੀ.ਆਰ.ਐਫ ਦੀ ਟੀਮ ਨੇ ਵਿਦਿਆਰਥੀਆਂ ਨੂੰ ਜਾਨ ਬਚਾਉਣ ਦੀਆਂ ਤਕਨੀਕਾਂ ਜਿਵੇਂ ਸੀਪੀਆਰ, ਭੂਚਾਲ ਸੁਰੱਖਿਆ, ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ, ਅੱਗ ਲੱਗਣ ਦੀ ਸਥਿਤੀ ਵਿੱਚ ਅੱਗ ਬੁਝਾਉਣ ਜਿਹੀਆਂ ਗਤੀਵਿਧੀਆਂ, ਐਮਰਜੈਂਸੀ ਵਿੱਚ ਜਖ਼ਮੀ ਵਿਅਕਤੀ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਉਣ, ਫਸਟ ਏਡ ਬਾਰੇ ਦੱਸਿਆ ਗਿਆ। ਇਸ ਦੌਰਾਨ ਟੀਮ ਵਿੱਚ ਸ਼ਾਮਲ ਮੈਂਬਰਾਂ ਨੇ ਪ੍ਰੈਕਟੀਕਲ ਪ੍ਰਦਰਸ਼ਨਾਂ ਰਾਹੀਂ ਜਾਗਰੂਕ ਕੀਤਾ ਅਤੇ ਵਿਦਿਆਰਥੀਆਂ ਨੂੰ ਹੱਥੀਂ ਅਭਿਆਸ ਕਰਵਾਇਆ। ਬੁਲਾਰਿਆਂ ਨੇ ਕਿਹਾ ਕਿ ਸੰਕਟਕਾਲੀਨ ਸਥਿਤੀ ਵਿੱਚ ਵਿਦਿਆਰਥੀ ਨਾ ਕੇਵਲ ਆਪਣੇ ਆਪ ਨੂੰ ਸੁਰੱਖਿਅਤ ਰੱਖ ਸਕਦੇ ਹਨ ਬਲਕਿ ਆਪਣੇ ਪਰਿਵਾਰਾਂ ਤੇ ਆਂਢ ਗੁਆਂਢ ਵਿੱਚ ਵੀ ਇਸ ਬਾਰੇ ਚੇਤਨਾ ਫੈਲਾ ਸਕਦੇ ਹਨ। ਪਿੰਡ ਵਾਸੀਆਂ ਨੇ ਐਨ.ਡੀ.ਆਰ.ਐਫ ਦੇ ਇਸ ਉਦਮ ਦੀ ਸ਼ਲਾਘਾ ਕੀਤੀ।

This news is auto published from an agency/source and may be published as received.

Leave a Reply

Your email address will not be published. Required fields are marked *