ਪੰਜਾਬ ‘ਚ 400 ਕਰੋੜ ਰੁਪਏ ਦੇ ਨਿਵੇਸ਼ ਹੋਣ ਦੀ ਆਸ

ਪੰਜਾਬ 'ਚ 400 ਕਰੋੜ ਰੁਪਏ ਦੇ ਨਿਵੇਸ਼ ਹੋਣ ਦੀ ਆਸ ਟੋਕੀਓ 'ਚ ਮੁੱਖ ਮੰਤਰੀ ਨੇ ਟੋਪਨ ਸਪੈਸ਼ਲਿਟੀ ਫਿਲਮਜ਼ ਨਾਲ ਕੀਤਾ ਸਮਝੌਤਾ

ਟੋਕੀਓ/ਚੰਡੀਗੜ੍ਹ, 3 ਦਸੰਬਰ: ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਜਾਪਾਨ ਦੀ ਸਿਰਮੌਰ ਕੰਪਨੀ ਟੌਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ (ਟੀ.ਐਸ.ਐਫ.) ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਆਪਣੀ ਵਿਸਥਾਰ ਯੋਜਨਾ ਦੇ ਹਿੱਸੇ ਵਜੋਂ ਸੂਬੇ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਲਈ ਸਮਝੌਤਾ ਕੀਤਾ। ਮੁੱਖ ਮੰਤਰੀ, ਜੋ ਜਾਪਾਨ ਦੇ ਦੌਰੇ ’ਤੇ ਹਨ, ਨੇ ਕਿਹਾ ਕਿ ਟੀ.ਐਸ.ਐਫ. ਅਤੇ ਇਨਵੈਸਟ ਪੰਜਾਬ ਨੇ ਪੰਜਾਬ ਵਿੱਚ ਇੱਕ ਹੁਨਰ ਉੱਤਮਤਾ ਕੇਂਦਰ ਸ਼ੁਰੂ ਕਰਨ ਵਿੱਚ ਸਾਂਝੇਦਾਰੀ ਅਤੇ ਸਹਿਯੋਗ ਦੇਣ ਲਈ ਸਹਿਮਤੀ ਦਿੱਤੀ ਹੈ ਤਾਂ ਜੋ ਹੁਨਰਮੰਦ/ਅਰਧ-ਹੁਨਰਮੰਦ ਵਿਅਕਤੀਆਂ/ਕਾਮਿਆਂ/ਨੌਜਵਾਨਾਂ ਨੂੰ ਉੱਚ ਪੱਧਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਉਦਯੋਗਾਂ ਲਈ ਲੋੜੀਂਦੇ ਹੁਨਰਾਂ ਦਾ ਪਸਾਰਾ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਨਵੇਂ ਰੁਜ਼ਗਾਰ ਮੌਕੇ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ । ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟੀ.ਐਸ.ਐਫ. ਉਦਯੋਗ ਦੀਆਂ ਜ਼ਰੂਰਤਾਂ ਦੇ ਆਧਾਰ ’ਤੇ ਵਿੱਤੀ ਸਹਾਇਤਾ, ਤਕਨੀਕੀ ਜਾਣਕਾਰੀ, ਸਿਖਲਾਈ ਸਹਾਇਤਾ ਅਤੇ ਪਾਠਕ੍ਰਮ ਡਿਜ਼ਾਈਨਿੰਗ ਵੀ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਅਪ੍ਰੈਂਟਿਸਸ਼ਿਪਾਂ ਦੀ ਸਹੂਲਤ ਵੀ ਹੋਵੇਗੀ ਅਤੇ ਯੋਗ ਤੇ ਸਿਖਿਆਰਥੀਆਂ ਲਈ ਢੁਕਵੇਂ ਰੁਜ਼ਗਾਰ ਮੌਕੇ ਵੀ ਮਿਲਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਟੀ.ਐਸ.ਐਫ. ਨੇ ਰਸਮੀ ਤੌਰ ’ਤੇ ਲਗਪਗ 400 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ ਆਪਣੀ ਮੌਜੂਦਾ ਨਿਰਮਾਣ ਸਹੂਲਤ ਦਾ ਵਿਸਥਾਰ ਕਰਨ ਦੀ ਇੱਛਾ ਪ੍ਰਗਟਾਈ ਹੈ।

This news is auto published from an agency/source and may be published as received.

Leave a Reply

Your email address will not be published. Required fields are marked *