ਲਾਸਾਨੀ ਸ਼ਹਾਦਤ ਨੂੰ ਸਮਰਪਿਤ ਢਾਡੀ ਦਰਬਾਰ ਕਰਵਾਇਆ


ਫ਼ਤਹਿਗੜ੍ਹ ਸਾਹਿਬ (ਨਿਊਜ਼ ਟਾਊਨ) : ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਬਾਬਾ ਫ਼ਤਹਿ ਸਿੰਘ ਨਗਰ, ਪ੍ਰੀਤ ਨਗਰ ਫ਼ਤਹਿਗੜ੍ਹ ਸਾਹਿਬ ਵਿਖੇ 7ਵਾਂ ਢਾਡੀ ਦਰਬਾਰ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਵਿੰਦਰ ਸਿੰਘ ਦਿਓਲ, ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਸੋਹੀ ਅਤੇ ਜਰਨੈਲ ਸਿੰਘ ਬੀਰੂ ਨੇ ਦੱਸਿਆ ਕਿ ਨਵੇਂ ਸਾਲ ਮੌਕੇ ਸ਼ਾਮ 6 ਵਜੇ ਤੋਂ ਰਾਤ ਸਾਢੇ 8 ਵਜੇ ਤੱਕ ਢਾਡੀ ਦਰਬਾਰ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਦੌਰਾਨ ਗੋਲਡ ਮੈਡਲਿਸਟ ਪੰਥਕ ਢਾਡੀ ਜਥਾ ਗਿਆਨੀ ਸਰੂਪ ਸਿੰਘ ਕਡਿਆਣਾ ਵਾਲਿਆਂ ਵਲੋਂ ਗੁਰੂ ਇਤਿਹਾਸ ਸੰਬੰਧੀ ਵਾਰਾਂ ਗਾ ਕੇ ਸੰਗਤਾਂ ਨੂੰ ਭਾਵੁਕ ਕਰ ਦਿੱਤਾ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਕਰਵਾਉਣ ਦਾ ਮੁੱਖ ਮਕਸਦ ਆਪਣੇ ਇਤਿਹਾਸ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਗੁਰ ਇਤਿਹਾਸ ਅਤੇ ਸਿੱਖੀ ਨਾਲ ਜੋੜਨਾ ਹੈ। ਇਸ ਮੌਕੇ ਕਮੇਟੀ ਮੈਂਬਰਾਂ ਵਲੋਂ ਢਾਡੀ ਜਥਿਆਂ ਸਿਰੋਪਾਉ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ। ਜਿਸ ਉਪਰੰਤ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਵਰਨ ਸਿੰਘ ਬਾਠ, ਪ੍ਰੀਤਮ ਸਿੰਘ ਨਾਗਰਾ, ਹਰਵਿੰਦਰ ਸਿੰਘ ਬੱਬਲ, ਦਵਿੰਦਰ ਸਿੰਘ ਚੀਮਾ, ਗੁਰਦੀਪ ਸਿੰਘ, ਸਵਰਨ ਸਿੰਘ, ਕਿਰਪਾਲ ਸਿੰਘ ਢਿੱਲੋਂ, ਸੁਰਜਨ ਸਿੰਘ, ਗੁਰਮੀਤ ਸਿੰਘ, ਕੈਪਟਨ ਰਸ਼ਪਾਲ ਸਿੰਘ ਗਰੇਵਾਲ, ਅਮਰਜੀਤ ਸਿੰਘ ਚੀਮਾ, ਦਵਿੰਦਰ ਸਿੰਘ, ਗਗਨਦੀਪ ਸਿੰਘ ਦਿਓਲ, ਭੁਪਿੰਦਰ ਸਿੰਘ ਭਿੰਦਾ, ਸਾਬਕਾ ਮੈਨੇਜਰ ਊਧਮ ਸਿੰਘ, ਸ਼ੇਰ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਸਰਹਿੰਦ, ਮਾ. ਅਜੀਤ ਸਿੰਘ, ਪਿ੍ਰਤਪਾਲ ਸਿੰਘ ਜੱਸੀ, ਹਰਮਨਪ੍ਰੀਤ ਸਿੰਘ ਦਿਓਲ, ਬਲਜੀਤ ਸਿੰਘ ਦਿਓਲ, ਸਾਬਕਾ ਹੈਡ ਗ੍ਰੰਥੀ ਬਲਦੇਵ ਸਿੰਘ, ਹਰਵਿੰਦਰ ਸਿੰਘ ਭੋਲੀ, ਹਰੀਸ਼ ਅਗਰਵਾਲ, ਬਲਜਿੰਦਰ ਸਿੰਘ ਜੇ.ਈ., ਗੁਰਮੀਤ ਸਿੰਘ ਲੋਂਗੀਆ, ਪਰਮਜੀਤ ਸਿੰਘ, ਸਾਬਕਾ ਮੈਨੇਜਰ ਅਮਰਜੀਤ ਸਿੰਘ, ਅਜੀਤ ਸਿੰਘ ਫ਼ਤਹਿਗੜ੍ਹੀਆ, ਗੁਰਵਿੰਦਰ ਸਿੰਘ ਸੋਹੀ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *