
ਫਤਹਿਗੜ੍ਹ ਸਾਹਿਬ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਹਰ ਸ਼ੁਕਰਵਾਰ-ਡੇਂਗੂ ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲ੍ਹੇ ਅੰਦਰ ਪੈਂਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ, ਲਾਰਵਾ ਮਿਲਣ ਤੇ ਉਸ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ ਅਤੇ ਚਲਾਨ ਕੀਤੇ ਗਏ। ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਆਪੋ ਆਪਣੇ ਖੇਤਰਾਂ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ।
ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਡੇਂਗੂ ਦਾ ਮੱਛਰ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ। ਇਸ ਲਈ ਪਾਣੀ ਨੂੰ ਖੜਾ ਨਾ ਹੋਣ ਦਿੱਤਾ ਜਾਵੇ। ਉਹਨਾਂ ਦੱਸਿਆ ਕਿ ਮੱਛਰ ਤੋਂ ਬਚਾਓ ਲਈ ਸਾਨੂੰ ਪੂਰੀਆਂ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਮੱਛਰਦਾਨੀ, ਮੱਛਰ ਭਜਾਉ ਕਰੀਮਾ, ਜਾਲੀਦਾਰ ਦਰਵਾਜੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਵਾਇਆ ਜਾਵੇ ਕਿਉਂਕਿ ਸਰਕਾਰ ਵੱਲੋਂ ਡੇਂਗੂ ਦਾ ਟੈਸਟ ਤੇ ਇਲਾਜ ਅਤੇ ਹੋਰ ਸਿਹਤ ਸਹੂਲਤਾਂ ਮੁਫਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਕੰਵਲਦੀਪ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ ਜਸਪ੍ਰੀਤ ਸਿੰਘ ਬੇਦੀ, ਜਿਲਾ ਐਪੀਡਿਮੋਲੋਜਿਸਟ ਡਾ ਪ੍ਰਭਜੋਤ ਕੌਰ ,ਡਾ ਸੰਪਨ ਅਤਰੀ, ਡਾ ਸਚਿਨ ਡਾ ਯੋਗਿਤਾ , ਡਾ ਇਵਨਪ੍ਰੀਤ , ਅਮਨਪ੍ਰੀਤ ਸਿੰਘ, ਏਐਮਓ ਬਲਦੇਵ ਸਿੰਘ, ਜਗਜੀਤ ਸਿੰਘ, ਕੁਲਵਿੰਦਰ ਕੌਰ, ਸਿਹਤ ਕਰਮਚਾਰੀ ਜਗਰੂਪ ਸਿੰਘ , ਤੇਜਿੰਦਰ ਸਿੰਘ ,ਮਨਜਿੰਦਰ ਸਿੰਘ, ਇੰਸੈਕਟ ਕੁਲੈਕਰ ਮਨਦੀਪ ਕੌਰ, ਬ੍ਰੀਡ ਚੈਕਰ, ਨਗਰ ਪਾਲਿਕਾ ਤੋਂ ਸੈਨੇਟਰੀ ਇੰਸਪੈਕਟਰ ਮਨੀਸ਼ ਕੁਮਾਰ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।
——————————
This news is auto published from an agency/source and may be published as received.
