
ਫਤਹਿਗੜ੍ਹ ਸਾਹਿਬ : ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਗੁਰਦੀਪ ਸਿੰਘ ਕੰਗ ਨੇ ਬਤੌਰ ਨਵੇਂ ਮੈਨੇਜਰ ਵਜੋਂ ਅਹੁਦਾ ਸੰਭਾਲਿਆ, ਜਦੋਂਕਿ ਪਹਿਲਾਂ ਰਹੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਦਾ ਤਬਾਦਲਾ ਮੁੱਖ ਦਫਤਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਵਿਖੇ ਹੋ ਗਿਆ। ਇਸ ਮੌਕੇ ਤੇ ਨਵੇਂ ਆਏ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਆਸ਼ੀਰਵਾਦ ਵੀ ਲਿਆ ।
ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਜਥੇਦਾਰ ਮਨਮੋਹਨ ਸਿੰਘ ਮੁਕਾਰੋਪੁਰ, ਗੁਰਦੀਪ ਸਿੰਘ ਨੌਲੱਖਾ ਬੁਲਾਰਾ ਦਮਦਮੀ ਟਕਸਾਲ, ਜਸਵੰਤ ਸਿੰਘ ਮੰਡੋਫ਼ਲ ਵੱਲੋਂ ਨਵੇਂ ਆਏ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਤਬਾਦਲਾ ਹੋ ਕੇ ਜਾਣ ਵਾਲੇ ਮੈਨੇਜਰ ਰਣਜੀਤ ਸਿੰਘ ਦਾ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਵਿਖੇ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ ।
ਇਸ ਮੌਕੇ ਤੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸਮੁੱਚੇ ਗੁਰਦੁਆਰਾ ਸਾਹਿਬ ਦੇ ਸਟਾਫ ਮੈਂਬਰ ਸਾਹਿਬਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਸੁਚਾਰੂ ਪ੍ਰਬੰਧ ਲਈ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਦੇਸ਼ਾਂ ਵਿਦੇਸ਼ਾਂ ਤੇ ਵੱਡੀ ਗਿਣਤੀ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤ ਨੂੰ ਕਿਸੇ ਪ੍ਰਕਾਰ ਦੀ ਕੋਈ ਪਰੇਸ਼ਾਨੀ ਪੇਸ਼ ਨਾ ਆ ਸਕੇ।
ਇਸ ਮੌਕੇ ਗਿਆਨੀ ਅਤਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ, ਬਲਵਿੰਦਰ ਸਿੰਘ ਭਮਾਰਸੀ ਅਡੀਸਨਲ ਮੈਨੇਜਰ, ਜਗਮੀਤ ਸਿੰਘ ਜੱਗਾ ਮੀਤ ਮੈਨੇਜਰ, ਕੁਲਵਿੰਦਰ ਸਿੰਘ ਚੀਮਾ ਮੀਤ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਪ੍ਰਿਤਪਾਲ ਸਿੰਘ ਮੀਤ ਮਨੇਜਰ, ਅਮਰਜੀਤ ਸਿੰਘ ਹੈਡ, ਹਰਮਨਜੀਤ ਸਿੰਘ ਰਿਕਾਰਡ ਕੀਪਰ, ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ , ਗਗਨਦੀਪ ਸਿੰਘ, ਹਰਜੀਤ ਸਿੰਘ, ਅਕਾਸ਼ਦੀਪ ਸਿੰਘ, ਬਲਜੀਤ ਸਿੰਘ ਅਕਾਊਂਟੈਂਟ, ਨਿਰਵੀਰ ਸਿੰਘ ਖਜ਼ਾਨਚੀ, ਰਾਜਿੰਦਰ ਸਿੰਘ , ਬਿਕਰਮਜੀਤ ਸਿੰਘ ਬਾਜਵਾ, ਸਰੂਪ ਸਿੰਘ, ਪਰਮਿੰਦਰ ਸਿੰਘ, ਭਾਈ ਨਿਰਮਲ ਸਿੰਘ, ਭਾਈ ਗੁਰਜੰਟ ਸਿੰਘ ਅਤੇ ਸਮੁੱਚੇ ਸਟਾਫ਼ ਮੈਂਬਰ ਹਾਜ਼ਰ ਸਨ।
——————————
This news is auto published from an agency/source and may be published as received.
