ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ 10ਵੀਂ ਅਤੇ 12ਵੀਂ ਦੀ ਮਾਰਚ 2024 ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਦੀ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਗਿਆ ਹੈ। 5 ਵੀਂ ਸ੍ਰੇਣੀ ਦੀ ਪ੍ਰੀਖਿਆ 7 ਮਾਰਚ ਤੋਂ 14 ਮਾਰਚ ਤੱਕ, 8ਵੀਂ ਸ੍ਰੇਣੀ ਦੀ ਪ੍ਰੀਖਿਆ 7 ਮਾਰਚ ਤੋਂ 27 ਮਾਰਚ ਤੱਕ, 10 ਸ੍ਰੇਣੀ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ ਤੱਕ ਅਤੇ 12 ਸ੍ਰੇਣੀ ਦੀ 13 ਫਰਵਰੀ ਤੋਂ 30 ਮਾਰਚ ਤੱਕ ਬੋਰਡ ਵਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ।
ਸੂਚੀ ਹੇਠਾਂ ਦਿੱਤੀ ਜਾ ਰਹੀ ਹੈ: