ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ:

ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ:

ਫ਼ਤਿਹਗੜ੍ਹ ਸਾਹਿਬ : ਜਿਲ੍ਹਾ ਕਾਂਗਰਸ ਕਮੇਟੀ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਅਤੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਹਾਜ਼ਰੀ ਵਿੱਚ ਅੱਜ ਭਾਰਤ ਦੇ ਮਹਾਨ ਸੰਵਿਧਾਨ ਨਿਰਮਾਤਾ ਅਤੇ ਦਲਿਤਾਂ ਦੇ ਹੱਕਾਂ ਦੇ ਰੱਖਵਾਲੇ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਮੌਕੇ ਆਗੂਆਂ ਨੇ ਡਾ. ਅੰਬੇਡਕਰ ਦੇ ਜੀਵਨ ਸੰਘਰਸ਼ ਅਤੇ ਸਮਾਜਕ ਨਿਆਂ ਲਈ ਕੀਤੀਆਂ ਅਣਗਿਣਤ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਹਨਾਂ ਨੇ ਭਾਰਤ ਦੇ ਹਰ ਨਾਗਰਿਕ ਲਈ ਸਮਾਨ ਅਧਿਕਾਰ ਸੁਨਿਸ਼ਚਿਤ ਕਰਨ ਲਈ ਸਾਰੀ ਉਮਰ ਜੱਦੋ-ਜਹਿਦ ਕੀਤੀ।

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਡਾ. ਬਾਬਾ ਸਾਹਿਬ ਅੰਬੇਡਕਰ ਨੇ ਦਬੇ ਕੁਚਲੇ ਵਰਗਾਂ ਨੂੰ ਸੰਵਿਧਾਨਕ ਹੱਕ ਦਿਵਾ ਕੇ ਭਾਰਤ ਦੇ ਲੋਕਤੰਤਰਕ ਢਾਂਚੇ ਨੂੰ ਮਜ਼ਬੂਤ ਕੀਤਾ। ਉਹਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਡਾ. ਅੰਬੇਡਕਰ ਦੇ ਸਿਧਾਂਤਾਂ ‘ਤੇ ਚੱਲਦੀ ਆਈ ਹੈ ਅਤੇ ਸਮਾਜਕ ਨਿਆਂ ਲਈ ਲੜਾਈ ਲੜਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਡਾ. ਅੰਬੇਡਕਰ ਦੇ ਵਿਚਾਰਾਂ ਅਤੇ ਜੀਵਨ ਸੰਘਰਸ਼ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਤਾਂ ਜੋ ਭਾਰਤ ਦੇ ਲੋਕਤੰਤਰਕ ਮੁੱਲ ਮਜ਼ਬੂਤ ਰਹਿ ਸਕਣ। ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਡਾ. ਅੰਬੇਡਕਰ ਦਾ ਦਿਖਾਇਆ ਰਾਹ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਨਿਆਂ ਦੀ ਪੂਰਤੀਦਾ ਰਸਤਾ ਦੱਸਦਾ ਹੈ।

ਸਮਾਗਮ ਦੌਰਾਨ ਡਾ. ਅੰਬੇਡਕਰ ਦੀ ਤਸਵੀਰ ਅੱਗੇ ਫੁੱਲ ਅਰਪਿਤ ਕੀਤੇ ਗਏ ਅਤੇ ਉਨ੍ਹਾਂ ਦੇ ਜੀਵਨ, ਸੰਵਿਧਾਨ ਨਿਰਮਾਣ ਵਿੱਚ ਯੋਗਦਾਨ ਅਤੇ ਸਮਾਜਿਕ ਸੁਧਾਰਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਸ ਮੌਕੇ ਬੀਬੀ ਮਨਦੀਪ ਕੌਰ ਨਾਗਰਾ,ਕਾਂਗਰਸ ਪਾਰਟੀ ਦੇ ਕਈ ਆਗੂ, ਬਲਾਕ ਪ੍ਰਧਾਨ, ਯੂਥ ਕਾਂਗਰਸ,ਕੌਂਂਸਲਰ, ਮਹਿਲਾ ਕਾਂਗਰਸ, ਸੇਵਾ ਦਲ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਵੀ ਹਾਜ਼ਰ ਸਨ।

 

ਕੈਪਸ਼ਨ:ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨਾਲ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਤੇ ਹੋਰ।

——————————
This news is auto published from an agency/source and may be published as received.

Leave a Reply

Your email address will not be published. Required fields are marked *