
ਦੇਹਰਾਦੂਨ, 6 ਦਸੰਬਰ (ਨਿਊਜ਼ ਟਾਊਨ ਨੈਟਵਰਕ) : ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਨੇਤਾ ਹਰਕ ਸਿੰਘ ਰਾਵਤ ਨੇ ਕਥਿਤ ਤੌਰ 'ਤੇ ਇੱਕ ਸਿੱਖ ਵਕੀਲ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਸ਼ਾਮ ਹੁੰਦਿਆਂ ਹੀ ਹਰਕ ਸਿੰਘ ਰਾਵਤ ਬਾਰ ਐਸੋਸੀਏਸ਼ਨ ਦੇ ਦਫ਼ਤਰ ਵਾਪਸ ਆਏ ਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਨ੍ਹਾਂ ਨੇ ਮੁਆਫ਼ੀ ਮੰਗੀ। ਉੱਥੇ ਮੌਜੂਦ ਵਕੀਲਾਂ ਨੇ ਬਾਅਦ ਵਿੱਚ ਉਨ੍ਹਾਂ ਨੂੰ ਮਾਫ਼ ਕਰ ਦਿੱਤਾ। ਹਰਕ ਸਿੰਘ ਰਾਵਤ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਉਸ ਸਿੱਖ ਵਕੀਲ ਨਾਲ ਨਿੱਜੀ ਸਬੰਧ ਹੈ ਜਿਸਨੂੰ ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਬੈਠਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਦਾ ਮਜ਼ਾਕ ਉਡਾਉਣ ਦਾ ਇਰਾਦਾ ਨਹੀਂ ਸੀ। ਹਾਲਾਂਕਿ ਸ਼ਨੀਵਾਰ ਨੂੰ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਉਨ੍ਹਾਂ ਦੀਆਂ ਟਿੱਪਣੀਆਂ 'ਤੇ ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਦੇਹਰਾਦੂਨ ਦੇ ਘੰਟਾਘਰ 'ਤੇ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਤੇ ਹਰਕ ਸਿੰਘ ਰਾਵਤ ਦਾ ਪੁਤਲਾ ਸਾੜਿਆ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਭਾਜਪਾ ਕੌਂਸਲਰ ਸੰਤੋਖ ਨਾਗਪਾਲ ਨੇ ਕੀਤੀ।
——————————
This news is auto published from an agency/source and may be published as received.
