ਐਡਵੋਕੇਟ ਅਰਸ਼ਦੀਪ ਕਲੇਰ SIT ਕੋਲ ਦਰਜ ਕਰਵਾਉਣਗੇ ਆਪਣਾ ਬਿਆਨ

ਚੰਡੀਗੜ੍ਹ, 6 ਦਸੰਬਰ (ਨਿਊਜ਼ ਟਾਊਨ) : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਨਾਮਜ਼ਦਗੀਆਂ ਦੌਰਾਨ SSP ਪਟਿਆਲਾ ਦੀ ਕਥਿਤ ਵਾਇਰਲ ਆਡੀਓ ਮਾਮਲੇ ਦੀ ਹੁਣ ਉੱਚ ਪੱਧਰੀ ਜਾਂਚ ਸ਼ੁਰੂ ਹੋ ਗਈ ਹੈ। ਇਸ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਵਾਲੇ ਪਟੀਸ਼ਨਰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਕਲੇਰ ਨੂੰ ਹੁਣ ਜਾਂਚ ਟੀਮ ਨੇ ਆਪਣੇ ਬਿਆਨ ਦਰਜ ਕਰਨ ਲਈ ਬੁਲਾਇਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਦੇ SSP ਵਿਰੁੱਧ FIR ਦਰਜ ਕਰਨ ਦੀ ਮੰਗ ਕਰਦੇ ਹੋਏ ਇੱਕ ਜਨਹਿੱਤ ਪਟੀਸ਼ਨ (PIL) ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਹੀ ਐਸਆਈਟੀ ਬਣਾਈ ਗਈ। ਸ਼੍ਰੋਮਣੀ ਅਕਾਲੀ ਦਲ ,ਪਟਿਆਲਾ ਦੇ ਐਸਐਸਪੀ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ ਕਰ ਰਿਹਾ ਹੈ। ADGP SPS ਪਰਮਾਰ ਦੀ ਅਗਵਾਈ ਵਾਲੀ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਨੇ ਕਾਰਵਾਈ ਸ਼ੁਰੂ ਕਰਦੇ ਹੋਏ ਐਡਵੋਕੇਟ ਅਰਸ਼ਦੀਪ ਕਲੇਰ ਬਤੌਰ ਸ਼ਿਕਾਇਤਕਰਤਾ 7 ਦਸੰਬਰ ਯਾਨੀ ਐਤਵਾਰ ਨੂੰ ਸਵੇਰੇ 11 ਵਜੇ ਪੁਲਿਸ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ। ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਕਲੇਰ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਸੂਬੇ ਵਿੱਚ ਲੋਕਤੰਤਰ ਦਾ ਪੁਲਿਸ ਵੱਲੋਂ ਕੀਤੇ ਜਾਣ ਵਾਲੇ ਘਾਣ ਦੀਆਂ ਤਿਆਰੀਆਂ ਸਬੰਧੀ ਪਟਿਆਲਾ ਪੁਲਿਸ ਦੀ ਵਾਇਰਲ ਹੋਈ ਆਡੀਓ ਦੀ ਉੱਚ ਪੱਧਰੀ ਜਾਂਚ ਲਈ ਮੇਰੇ ਵੱਲੋਂ ਜੋ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਉਸ ਮਾਮਲੇ ਵਿੱਚ ਏਡੀਜੀਪੀ ਐਸ ਪੀ ਐਸ ਪਰਮਾਰ ਦੀ ਅਗਵਾਈ ਵਾਲੀ ਜਾਂਚ ਟੀਮ (SIT) ਨੇ ਕਾਰਵਾਈ ਨੂੰ ਸ਼ੁਰੂ ਕਰਦਿਆਂ ਮੈਨੂੰ ਕੱਲ੍ਹ ਸਵੇਰੇ 11 ਵਜੇ U/S 94 BNS ਬਤੌਰ ਸ਼ਿਕਾਇਤਕਰਤਾ ਪੇਸ਼ ਹੋ ਕੇ ਬਿਆਨ ਦਰਜ ਕਰਾਉਣ ਲਈ ਬੁਲਾਇਆ ਹੈ। ਇਸ ਉਮੀਦ ਨਾਲ ਕਿ ਸਚਾਈ ਸਭ ਦੇ ਸਾਹਮਣੇ ਆਏਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ, ਮੈਂ ਦਿੱਤੇ ਸਮੇਂ 'ਤੇ ਪੁਲਿਸ ਹੈਡ ਕਵਾਰਟਰ, ਚੰਡੀਗੜ੍ਹ, ਜਰੂਰ ਪੇਸ਼ ਹੋਵਾਂਗਾ ਅਤੇ ਆਪਣੇ ਬਿਆਨ ਦਰਜ ਕਰਾਵਾਂਗਾ। ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਚੋਣਾਂ ਦੌਰਾਨ SSP ਪਟਿਆਲਾ ਦੀ ਕਥਿਤ ਆਡੀਓ ਵਾਇਰਲ ਹੋਈ ਸੀ, ਜਿਸ ਵਿੱਚ ਲੋਕਤੰਤਰੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੇ ਆਰੋਪ ਲੱਗੇ ਸੀ। ਇਸ ਵਾਇਰਲ ਆਡੀਓ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਵਿਰੋਧੀ ਪਾਰਟੀਆਂ ਅਤੇ ਸਮਾਜਿਕ ਸੰਗਠਨਾਂ ਨੇ ਵੀ ਸਖ਼ਤ ਵਿਰੋਧ ਕੀਤਾ ਸੀ, ਜਿਸ ਤੋਂ ਬਾਅਦ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ।

——————————
This news is auto published from an agency/source and may be published as received.

Leave a Reply

Your email address will not be published. Required fields are marked *