328 ਸਰੂਪਾਂ ਮਾਮਲੇ ’ਚ FIR ਤੋਂ ਬਾਅਦ SGPC ਨੇ ਸੱਦੀ ਐਮਰਜੈਂਸੀ ਮੀਟਿੰਗ

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮਸ਼ੁਦਾ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਵੱਲੋਂ ਦਰਜ FIR ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤੁਰੰਤ ਕਾਰਵਾਈ ਕੀਤੀ ਹੈ।

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤਰਿੰਗ ਕਮੇਟੀ ਦੀ ਐਮਰਜੈਂਸੀ ਮੀਟਿੰਗ 11 ਦਸੰਬਰ 2025 ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੁਲਾਈ ਗਈ ਹੈ।

ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸਾਰੇ ਅੰਤਰਿੰਗ ਕਮੇਟੀ ਮੈਂਬਰਾਂ ਨੂੰ ਪੱਤਰ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ। ਮੀਟਿੰਗ ਵਿੱਚ FIR ਅਤੇ ਅੱਗੇ ਦੀ ਰਣਨੀਤੀ ’ਤੇ ਵਿਚਾਰ ਕੀਤੀ ਜਾਵੇਗੀ।

Leave a Reply

Your email address will not be published. Required fields are marked *