
ਫਰੀਦਕੋਟ : ਬਹੁਚਰਚਿਤ ਸੁਖਨਵਾਲਾ ਗੁਰਵਿੰਦਰ ਸਿੰਘ ਹੱਤਿਆਕਾਂਡ ਮਾਮਲੇ ਵਿੱਚ ਮੁੱਖ ਮੁਲਜ਼ਮ ਪਤਨੀ ਰੁਪਿੰਦਰ ਕੌਰ, ਉਸ ਦੇ ਪ੍ਰੇਮੀ ਹਰਕਵਲਪ੍ਰੀਤ ਸਿੰਘ ਤੇ ਸਾਥੀ ਵਿਸ਼ਵਜੀਤ ਸਿੰਘ ਨੂੰ ਅੱਜ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਫਰੀਦਕੋਟ ਜੇਲ੍ਹ ਭੇਜ ਦਿੱਤਾ।
ਪੁਲਿਸ ਰਿਮਾਂਡ ਖਤਮ ਹੋਣ ’ਤੇ ਤਿੰਨਾਂ ਨੂੰ ਸਿਵਲ ਜੱਜ ਜੁਗਰਾਜ ਸਿੰਘ ਦੀ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ। ਪੁਲਿਸ ਨੇ ਮੋਬਾਇਲ ਰਿਕਵਰੀ ਦੇ ਨਾਂਅ ’ਤੇ ਤਿੰਨ ਦਿਨ ਹੋਰ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਟਿੱਪਣੀ ਕੀਤੀ ਕਿ ਸਾਰੇ ਮੋਬਾਇਲ ਪਹਿਲਾਂ ਹੀ ਬਰਾਮਦ ਹੋ ਚੁੱਕੇ ਹਨ, ਇਸ ਲਈ ਹੁਣ ਰਿਮਾਂਡ ਦੀ ਲੋੜ ਨਹੀਂ।
ਤਿੰਨਾਂ ਮੁਲਜ਼ਮਾਂ ਨੂੰ 22 ਦਸੰਬਰ ਨੂੰ ਦੁਬਾਰਾ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਯਾਦ ਰਹੇ ਕਿ ਰੁਪਿੰਦਰ ਕੌਰ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਗੁਰਵਿੰਦਰ ਸਿੰਘ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ।
