ਸੁਖਪਾਲ ਖਹਿਰਾ ਨੂੰ ਜ਼ਮਾਨਤ, ਪੁਲਿਸ ਨੇ ਇੱਕ ਹੋਰ ਕੇਸ ਦਰਜ ਕੀਤਾ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਵਿਧਾਇਕ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਦੱਸਣਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਵਿਜੀਲੈਂਸ ਵਲੋਂ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਅਦਾਲਤ ‘ਚ ਚੱਲ ਰਹੀ ਸੀ ਅਤੇ ਹੁਣ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

ਇਸ ਦੇ ਨਾਲ ਹੀ ਪੰਜਾਬ ਪੁਲਸ ਵੱਲੋਂ ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਪੁਲਸ ਵੱਲੋਂ ਸੁਖਪਾਲ ਖਹਿਰਾ ‘ਤੇ ਇਕ ਹੋਰ ਮੁਕੱਦਮਾ ਦਰਜ ਕੀਤਾ ਗਿਆ ਹੈ। ਹੁਣ ਉਹ ਜੇਲ੍ਹ ਤੋਂ ਬਾਹਰ ਆਉਂਦੇ ਹਨ ਜਾਂ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

ਜ਼ਿਕਰਯੋਗ ਹੈ ਕਿ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ, 2022 ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਸ ਨੇ ਨਹੀਂ, ਸਗੋਂ ਜਲਾਲਾਬਾਦ ਪੁਲਸ ਵੱਲੋਂ ਕੀਤੀ ਗਈ। ਪੁਲਸ ਅਨੁਸਾਰ ਇਹ ਕਾਰਵਾਈ ਖਹਿਰਾ ਖ਼ਿਲਾਫ਼ 2015 ਦੇ ਐੱਨ. ਡੀ. ਪੀ. ਐੱਸ. ਮਾਮਲੇ ‘ਚ ਕੀਤੀ ਗਈ ਸੀ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ