
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਅੱਜ, ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸਾਰੇ ਪ੍ਰਬੰਧ ਮੁਕੰਮਲ
ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਰਵਾਨਾ
ਜ਼ਿਲ੍ਹਾ ਚੋਣਕਾਰ ਅਫ਼ਸਰ ਡਾ. ਸੋਨਾ ਥਿੰਦ ਵੱਲੋਂ ਵੋਟਰਾਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਕਰਨ ਅਤੇ ਪੋਲਿੰਗ ਸਟੇਸ਼ਨਾਂ 'ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਚੋਣ ਅਬਜਰਵਰ ਨੇ ਲਿਆ ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ, ਰਿਟਰਨਿੰਗ ਅਫਸਰਾਂ ਨੂੰ ਇਦਾਂ ਹੀ ਉਹਦੇ ਹਦਾਇਤਾਂ ਦਿੱਤੀਆਂ
ਫਤਹਿਗੜ੍ਹ ਸਾਹਿਬ, 13 ਦਸੰਬਰ:
ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਪੋਲਿੰਗ ਪਾਰਟੀਆਂ ਨੂੰ ਅੱਜ, ਉਨ੍ਹਾਂ ਦੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਲਈ ਚੋਣ ਸਮੱਗਰੀ ਸਮੇਤ ਰਵਾਨਾ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਚੋਣਕਾਰ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰੇਕ ਵੋਟਰ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਜ਼ਾਬਤੇ ਦੀ ਪਾਲਣਾ ਕਰਨ ਅਤੇ ਪੋਲਿੰਗ ਸਟੇਸ਼ਨਾਂ 'ਤੇ ਸ਼ਾਂਤੀ ਬਣਾਈ ਰੱਖਣ ਵਿੱਚ ਸਹਿਯੋਗ ਦੇਣ।
ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ, ਚੋਣ ਅਬਜ਼ਰਵਰ ਜਗਜੀਤ ਸਿੰਘ ਨੇ ਡਿਸਪੈਚ ਸੈਂਟਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪੋਲਿੰਗ ਪਾਰਟੀਆਂ ਦੀ ਰਵਾਨਗੀ ਅਤੇ ਚੋਣ ਸਮੱਗਰੀ ਦੀ ਵੰਡ ਦਾ ਨਿਰੀਖਣ ਕੀਤਾ ।

ਇਸ ਮੌਕੇ ਜਗਜੀਤ ਸਿੰਘ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਿਰਪੱਖ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਹਰੇਕ ਪੋਲਿੰਗ ਸਟੇਸ਼ਨ 'ਤੇ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਵੋਟਰਾਂ ਲਈ ਲੋੜੀਂਦੀਆਂ ਸਾਰੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ।
——————————
This news is auto published from an agency/source and may be published as received.
