ਅਕਾਲੀ ਦਲ ਵਰਦੇਵ ਸਿੰਘ ਮਾਨ ਤੇ ਨਰਦੇਵ ਸਿੰਘ ਮਾਨ ਨਾਲ ਚੱਟਾਨ ਵਾਂਗੂ ਖੜਾ ਹੈ : ਸੁਖਬੀਰ ਬਾਦਲ

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ

ਗੁਰੂਹਰਸਹਾਏ, 13 ਦਸੰਬਰ (ਨਿਊਜ਼ ਟਾਊਨ ਨੈਟਵਰਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਸੀਨੀਅਰ ਆਗੂਆਂ ਸਰਦਾਰ ਵਰਦੇਵ ਸਿੰਘ ਮਾਨ ਅਤੇ ਸ. ਨਰਦੇਵ ਸਿੰਘ ਮਾਨ ਜਿਹਨਾਂ ਨੂੰ ਆਮ ਆਦਮੀ ਪਾਰਟੀ (ਆਪ) ਨੇ ਝੂਠੇ ਕੇਸਾਂ ਵਿਚ ਜੇਲਾਂ ਵਿਚ ਡੱਕਿਆ ਹੋਇਆ ਹੈ, ਦੇ ਨਾਲ ਡੱਟ ਕੇ ਚੱਟਾਨ ਵਾਂਗੂ ਖੜਾ ਹੈ ਅਤੇ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹ ਝੂਠੇ ਕੇਸ ਬਣਾਉਣ ਵਾਲਿਆਂ ਨੂੰ ਕਾਨੂੰਨ ਮੁਤਾਬਕ ਇਸ ਦੀ ਸਜ਼ਾ ਭੁਗਤਣੀ ਪਵੇਗੀ। ਇਥੇ ਇਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਜਿਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ, ਨੇ ਕਿਹਾ ਕਿ ਸਾਨੂੰ ਸਪੱਸ਼ਟ ਸੁਨੇਹਾ ਦੇਣਾ ਚਾਹੀਦਾ ਹੈ ਕਿ ਪੰਜਾਬ ਵਿਚ ਸਿਆਸੀ ਜ਼ੁਲਮ ਤੇ ਸਿਆਸੀ ਬਦਲਾਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਅਕਾਲੀ ਦਲ ਦੀ ਹਮਾਇਤ ਕਰਨ ਕਰਨੀ ਚਾਹੀਦੀ ਹੈ ਜੋ ਇਕੱਠਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਵਾਸਤੇ ਲੜ ਸਕਦਾ ਹੈ ਅਤੇ ਜਿਸ ਦਾ ਵਿਕਾਸ ਦੇ ਮਾਮਲੇ ਵਿਚ ਸਥਾਪਤ ਟਰੈਕ ਰਿਕਾਰਡ ਹੈ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸਰਦਾਰ ਵਰਦੇਵ ਸਿੰਘ ਮਾਨ ਨੂੰ ਅਗਲੀ ਅਕਾਲੀ ਦਲ ਦੀ ਸਰਕਾਰ ਵਿਚ ਮੰਤਰੀ ਬਣਾਇਆ ਜਾਵੇਗਾ ਤਾਂ ਜੋ ਹਲਕੇ ਦਾ ਤੇਜ਼ ਰਫਤਾਰ ਵਿਕਾਸ ਯਕੀਨੀ ਬਣਾਇਆ ਜਾ ਸਕੇ ਜੋ ਅਕਸਰ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੀਆਂ ਸਰਕਾਰਾਂ ਵੇਲੇ ਅਣਡਿੱਠ ਰਿਹਾ ਹੈ। ਉਹਨਾਂ ਨੇ ਸਰਦਾਰ ਜ਼ੋਰਾ ਸਿੰਘ ਮਾਨ ਵੱਲੋਂ ਬਤੌਰ ਐਮ ਪੀ ਕੀਤੇ ਕੰਮਾਂ ਅਤੇ ਉਹਨਾਂ ਦੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨਾਲ ਨਜ਼ਦੀਕੀ ਨੂੰ ਵੀ ਚੇਤੇ ਕੀਤਾ। ਸ. ਸੁਖਬੀਰ ਸਿੰਘ ਬਾਦਲ ਨੇ ਇਸ ਬਾਰੇ ਵੀ ਗੱਲ ਕੀਤੀ ਕਿ ਕਿਵੇਂ ਪੰਜਾਬ ਵਿਚ ਪਿਛਲੇ 60 ਸਾਲਾਂ ਦੌਰਾਨ ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਸੂਬੇ ਨਾਲ ਧੋਖਾ ਕੀਤਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀਆਂ ਨੇ ਸਿਰਫ ਸੂਬੇ ਦੀ ਲੁੱਟ ਕੀਤੀ ਤੇ ਲੋਕਾਂ ਨੂੰ ਆਖਿਆ ਕਿ ਉਹ ਗਿਆਨੀ ਜ਼ੈਲ ਸਿੰਘ, ਦਰਬਾਰਾ ਸਿੰਘ, ਬੇਅੰਤ ਸਿੰਘ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਾਸਤੇ ਕੀਤੇ ਇਕ ਵੀ ਕੰਮ ਦਾ ਜ਼ਿਕਰ ਕਰਨ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ ਦਾ ਕਾਰਜਕਾਲ ਤਾਂ ਹੋਰ ਵੀ ਮਾੜਾ ਰਿਹਾ। ਉਹਨਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ 22 ਸਾਲ ਦੇ ਕਾਰਜਕਾਲ ਦੌਰਾਨ ਥਰਮਲ ਪਲਾਂਟ, ਯੂਨੀਵਰਸਿਟੀਆਂ, ਕੈਂਸਰ ਸੰਸਥਾਵਾਂ ਤੇ ਵਿਸ਼ਵ ਪੱਧਰੀ ਯਾਦਗਾਰਾਂ ਸਥਾਪਿਤ ਕੀਤੀਆਂ ਤੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦਿੱਤੀ ਤੇ ਬੁਢਾਪਾ ਪੈਨਸ਼ਨ, ਸ਼ਗਨ ਤੇ ਆਟਾ ਦਾਲ ਸਕੀਮ ਵਰਗੀਆਂ ਨਿਵੇਲੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਸਵਾਲ ਕਰਨਾ ਚਾਹੁੰਦਾ ਹਾਂ ਕਿ ਜਦੋਂ ਸਾਰਾ ਕੁਝ ਅਕਾਲੀ ਦਲ ਦੀਆਂ ਸਰਕਾਰਾਂ ਨੇ ਦਿੱਤਾ ਹੈ ਤਾਂ ਫਿਰ ਤਜ਼ਰਬੇ ਕਿਉਂ ਕੀਤੇ ਜਾਣ । ਉਹਨਾਂ ਕਿਹਾ ਕਿ ਸਾਨੂੰ ਅਕਾਲੀ ਦਲ ’ਤੇ ਮੁੜ ਵਿਸ਼ਵਾਸ ਕਰ ਕੇ ਪੰਜਾਬ ਬਚਾਉਣਾ ਚਾਹੀਦਾ ਹੈ। ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ ਅਸਲ ਅਰਥਾਂ ਵਿਚ ’ਰਾਜ ਨਹੀਂ ਸੇਵਾ’ ਵਿਚ ਵਿਸ਼ਵਾਸ ਕਰਦਾ ਹੈ। ਉਹਨਾਂ ਕਿਹਾ ਕਿ ਬਾਦਲ ਸਾਹਿਬ ਹਮੇਸ਼ਾ ਲੋਕਾਂ ਵਿਚ ਰਹੇ ਤੇ ਉਹਨਾਂ ਨੇ ਸੰਗਤ ਦਰਪਸ਼ਨ ਪ੍ਰੋਗਰਾਮਾਂ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ। ਉਹਨਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੋਏ। ਉਹਨਾਂ ਕਿਹਾ ਕਿ ਜੇਕਰ ਅਕਾਲੀ ਦਲ ਨਾ ਹੁੰਦਾ ਤਾਂ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਨਾ ਮਿਲਦੀ ਅਤੇ ਲੋਕ ਕਦੇ ਵੀ ਬੁਢਾਪਾ ਪੈਨ਼ਨ, ਸ਼ਗਨ ਤੇ ਆਟਾ ਦਾਲ ਵਰਗੀਆਂ ਵਿਸ਼ੇਸ਼ ਸਮਾਜ ਭਲਾਈ ਸਕੀਮਾਂ ਦਾ ਲਾਭ ਨਾ ਉਠਾਉਂਦੇ। ਉਹਨਾਂ ਕਿਹਾ ਕਿ ਦੂਜੇ ਪਾਸੇ ਮੌਜੂਦਾ ਸਰਕਾਰ ਵੇਲੇ ਸਾਰੇ ਵਿਕਾਸ ਕਾਰਜ ਤੇ ਸਮਾਜ ਭਲਾਈ ਸਕੀਮਾਂ ਠੱਪ ਹੋ ਗਈਆਂ ਹਨ ਅਤੇ ਮੁੱਖ ਮੰਤਰੀ 1000 ਕਰੋੜ ਰੁਪਏ ਸਾਲਾਨਾ ਸਿਰਫ ਸੂਬੇ ਭਰ ਵਿਚ ਆਪਣੀ ਫੋਟੋ ਦੇ ਪ੍ਰਚਾਰ ਵਾਸਤੇ ਖਰਚ ਕਰ ਰਹੇ ਹਨ।

——————————
This news is auto published from an agency/source and may be published as received.

Leave a Reply

Your email address will not be published. Required fields are marked *