
ਅੰਮ੍ਰਿਤਸਰ, 13 ਦਸੰਬਰ (ਨਿਊਜ਼ ਟਾਊਨ ਨੈਟਵਰਕ) : ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਕੂਲਾਂ ਦੀ ਛੁੱਟੀ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਸਕੂਲਾਂ ਨੂੰ ਸ਼ੱਕੀ ਈਮੇਲ ਆਈ ਹੈ ਜਿਸ ’ਤੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਈਮੇਲ ਤੋਂ ਬਾਅਦ ਸਕੂਲਾਂ ’ਚ ਹੜਕੰਪ ਮਚ ਗਿਆ। ਅੰਮ੍ਰਿਤਸਰ ਦੇ 15 ਮਸ਼ਹੂਰ ਪ੍ਰਾਈਵੇਟ ਸਕੂਲਾਂ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ (ਡੀ.ਸੀ.) ਦੇ ਹੁਕਮਾਂ 'ਤੇ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਧਮਕੀ ਸਕੂਲ ਪ੍ਰਬੰਧਨ ਨੂੰ ਈਮੇਲ ਰਾਹੀਂ ਭੇਜੀ ਗਈ ਸੀ। ਇਸ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਤੁਰੰਤ ਅੰਮ੍ਰਿਤਸਰ ਪੁਲਿਸ ਨੂੰ ਸੂਚਿਤ ਕੀਤਾ। ਬੱਚਿਆਂ ਦੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਨੂੰ ਤੁਰੰਤ ਸਕੂਲ ਤੋਂ ਘਰ ਲੈ ਜਾਣ ਦਾ ਸੁਨੇਹਾ ਭੇਜਿਆ ਗਿਆ। ਸਾਰੀਆਂ ਸਕੂਲ ਵੈਨਾਂ ਨੂੰ ਬੁਲਾਇਆ ਗਿਆ ਅਤੇ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਦਿੱਤਾ। ਬੰਬ ਸਕੁਐਡ ਅਤੇ ਫਾਇਰ ਬ੍ਰਿਗੇਡ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸ਼ਹਿਰ ਅਤੇ ਪੇਂਡੂ ਪੱਟੀ ਦੇ ਕੁਝ ਸਕੂਲਾਂ ਨੂੰ ਇੱਕ ਸ਼ੱਕੀ ਈਮੇਲ ਮਿਲੀ ਹੈ। ਹਰੇਕ ਸਕੂਲ ਵਿੱਚ ਇੱਕ ਗਜ਼ਟਿਡ ਅਧਿਕਾਰੀ ਤਾਇਨਾਤ ਹੈ ਅਤੇ ਟੀਮ ਵੱਲੋਂ ਜਾਂਚਾਂ ਚੱਲ ਰਹੀਆਂ ਹਨ। ਸਾਈਬਰ ਪੁਲਿਸ ਸਟੇਸ਼ਨ ਮੇਲ ਦੇ ਸਰੋਤ ਦਾ ਪਤਾ ਲਗਾ ਰਿਹਾ ਹੈ। ਪਿਛਲੇ ਸਮੇਂ ਵਿੱਚ ਕੁਝ ਵਿਦਿਆਰਥੀਆਂ ਨੂੰ ਅਜਿਹੀ ਸ਼ਰਾਰਤ ਲਈ ਜ਼ਿੰਮੇਵਾਰ ਪਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ, ਪੁਲਿਸ ਡਿਊਟੀ 'ਤੇ ਹੈ ਅਤੇ ਪੂਰੀ ਤਰ੍ਹਾਂ ਚੌਕਸ ਹੈ। ਪੁਲਿਸ ਅਧਿਕਾਰੀਆਂ ਅੰਮ੍ਰਿਤਸਰ ਦੇ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਵੱਲੋਂ ਸ਼ਹਿਰ ਵਾਸੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੰਦਿਆਂ ਪੈਨਿਕ ਨਾ ਹੋਣ ਦੀ ਅਪੀਲ ਕੀਤੀ ਗਈ ਇਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲ ਪ੍ਰਾਈਵੇਟ ਜਾਂ ਸਰਕਾਰੀ ਸਾਰੇ ਸਕੂਲਾਂ ਨੂੰ ਅੱਜ ਬੰਦ ਕਰਕੇ ਬੱਚਿਆਂ ਨੂੰ ਘਰਾਂ ਨੂੰ ਭੇਜਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ।
——————————
This news is auto published from an agency/source and may be published as received.
