
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਹੋਣ ਦਾ ਸੱਦਾ
ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਕੁਮਾਰ ਗੁਪਤਾ ਨੇ ਵਿਦਿਆਰਥੀਆਂ ਨੂੰ ਨਸ਼ਿਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ
ਫਤਹਿਗੜ੍ਹ ਸਾਹਿਬ, 17 ਦਸੰਬਰ :
ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਮਾਤਾ ਗੁਜਰੀ ਕਾਲਜ ਦੇ ਆਡੀਟੋਰੀਅਮ ਵਿੱਚ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਰੁਣ ਕੁਮਾਰ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮਾਤਾ ਗੁਜਰੀ ਸਕੂਲ ਅਤੇ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ਿਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨਾਲ ਨਸ਼ਿਆਂ ਸਬੰਧਤ ਸਵਾਲ-ਜਵਾਬ ਵੀ ਕੀਤੇ ਗਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਹਨਾਂ ਨੂੰ ਆਪਣੇ ਆਲੇ-ਦੁਆਲੇ ਕੋਈ ਨਸ਼ਾ ਕਰਦਾ ਜਾਂ ਵੇਚਦਾ ਮਿਲਦਾ ਹੈ ਤਾਂ ਇਸ ਬਾਰੇ ਆਪਣੇ ਅਧਿਆਪਕ ਨੂੰ ਜਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਇਸ ਦੌਰਾਨ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਕਾਰਜ ਪ੍ਰਣਾਲੀ ਤੇ ਇਹਨਾਂ ਦੁਆਰਾ ਆਮ ਜਨਤਾ ਨੂੰ ਕਿਹੜੇ-ਕਿਹੜੇ ਲਾਭ ਦਿੱਤੇ ਜਾਂਦੇ ਹਨ, ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਮੌਕੇ ਅਸ਼ੋਕ ਕੁਮਾਰ ਚੌਹਾਨ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ । ਇਸ ਉਪਰੰਤ ਹਰਭਜਨ ਸਿੰਘ ਮਹਿਮੀ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵਲੋਂ ਵਿਦਿਆਰਥੀਆਂ ਨੂੰ ਸ਼ੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਹੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਨੇ ਚਾਈਲਡ ਹੈਲਪ ਲਾਈਨ ਨੰਬਰ 1098 ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਕੰਮਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਮਾਤਾ ਗੁਜਰੀ ਸਕੂਲ ਦੇ ਅਧਿਆਪਕ ਅਤੇ ਮਾਤਾ ਗੁਜਰੀ ਕਾਲਜ ਦੇ ਪ੍ਰੋਫੈਸਰ ਸਾਹਿਬਾਨ ਹਾਜ਼ਰ ਸਨ।
——————————
This news is auto published from an agency/source and may be published as received.
