ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਬਸੀ ਪਠਾਣਾਂ ਤੋਂ ਬੱਸ ਰਵਾਨਾ

ਹਲਕਾ ਬਸੀ ਪਠਾਣਾ ਤੋਂ ਸਲਾਸਰ ਬਾਲਾ ਜੀ ਅਤੇ ਖਾਟੂ ਸ਼ਾਮ ਜੀ ਦੀ ਯਾਤਰਾ ਕਰਨਗੇ ਸ਼ਰਧਾਲੂ

ਤੀਰਥ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਕਰਵਾਇਆ ਮੈਡੀਕਲ ਚੈੱਕਅਪ ਅਤੇ ਦਿੱਤੇ ਗਏ ਤੀਰਥ ਯਾਤਰਾ ਦੇ ਬੈਗ

ਬਸੀ ਪਠਾਣਾਂ, ਰੂਪ ਨਰੇਸ਼: 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਸੀ ਪਠਾਣਾ ਤੋਂ ਵਿਧਾਇਕ ਸ਼੍ਰੀ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਵਿਧਾਇਕ ਸ਼੍ਰੀ ਹੈਪੀ ਨੇ ਇਸ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਹਲਕੇ ਤੋਂ ਸੰਗਤ ਨੂੰ ਸਲਾਸਰ ਬਾਲਾ ਜੀ ਅਤੇ ਖਾਟੂ ਸ਼ਾਮ ਜੀ ਦੀ ਯਾਤਰਾ ਕਰਵਾਈ ਜਾਵੇਗੀ। ਇਸ ਮੌਕੇ ਬੱਸ ‘ਤੇ ਜਾਣ ਵਾਲੇ ਯਾਤਰੀਆਂ ਦਾ ਮੈਡੀਕਲ ਚੈਕਅੱਪ ਵੀ ਕੀਤਾ ਗਿਆ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੇ ਬੈਗ ਜਿਸ ਵਿੱਚ ਲੋੜੀਂਦੀਆਂ ਵਸਤੂਆਂ ਹਨ ਉਹ ਯਾਤਰੀਆਂ ਨੂੰ ਮੁਹੱਈਆ ਕੀਤੀਆਂ ਗਈਆਂ।

 

ਇਸ ਮੌਕੇ ਐਸ.ਡੀ.ਐਮ ਸ੍ਰੀ ਸੰਜੀਵ ਕੁਮਾਰ, ਤਹਿਸੀਦਾਰ ਅਵਤਾਰ ਸਿੰਘ, ਬਲਾਕ ਪ੍ਰਧਾਨ ਰਾਜ ਪੂਰੀ ਕੌਂਸਲਰ, ਰਾਜੀਵ ਵਾਲਮੀਕੀ, ਜਸਵੀਰ ਸਿੰਘ ਢਿੱਲੋਂ, ਅਸ਼ੋਕ ਤੁਲਾਨੀ, ਜਸਵਿੰਦਰ ਸਿੰਘ ਪਿੰਕਾ, ਪਰਵਿੰਦਰ ਸਿੰਘ ਐਮ.ਸੀ.,ਰਿੰਕੂ ਬਾਜਵਾ,ਸੁੱਖੀ ਬੈਦਵਾਨ, ਇੰਦਰਜੀਤ ਸਿੰਘ ਜਿਲ੍ਹਾ ਇੰਚਾਰਜ ਸੋਸ਼ਲ ਮੀਡੀਆ, ਮਨਪ੍ਰੀਤ ਸੋਮਲ,ਅਮਰਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ,ਕੌਂਸਲਰ ਪਰਵਿੰਦਰ ਸਲ੍ਹ, ਰਸ਼ਵਿੰਦਰ ਸਿੰਘ, ਹਰਪ੍ਰੀਤ ਧੀਮਨ ਸਮੇਤ ਵੱਡੀ ਗਿਣਤੀ ਵਿੱਚ ਯਾਤਰੀ ਹਾਜ਼ਰ ਸਨ।

Leave a Reply

Your email address will not be published. Required fields are marked *