VP-G RAM G ਬਿੱਲ ਵਿਰੁਧ ਹੋਵੇਗਾ ਵਿਸ਼ੇਸ਼ ਸੈਸ਼ਨ : ਮੁੱਖ ਮੰਤਰੀ ਕਿਹਾ, ਗ਼ਰੀਬਾਂ ਦੇ ਚੂਲ੍ਹੇ ਬੁਝਾਉਣ ਦੀ ਕੋਸ਼ਿਸ਼ ਹੋ ਰਹੀ ਹੈ

ਚੰਡੀਗੜ੍ਹ, 19 ਦਸੰਬਰ : ਕੇਂਦਰ ਸਰਕਾਰ ਵਲੋਂ ਮਨਰੇਗਾ ਦੀ ਥਾਂ ਵੀ.ਪੀ.-ਜੀ ਰਾਮ ਜੀ ਬਿਲ, 2025 ਪਾਸ ਕਰਨ ਤੋਂ ਬਾਅਦ ਸਿਆਸੀ ਘਮਾਸਾਨ ਤੇਜ਼ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਇਸ ਨੂੰ ਗ਼ਰੀਬਾਂ ਦੇ ਚੂਲ੍ਹੇ ਬੁਝਾਉਣ ਵਾਲਾ ਕਦਮ ਕਰਾਰ ਦਿਤਾ ਹੈ। ਉਨ੍ਹਾਂ ਕਿਹਾ ਕਿ ਇਹ ਬਦਲਾਅ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਲਈ ਖ਼ਤਰਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਮਨਰੇਗਾ ਵਿੱਚ ਤਬਦੀਲੀ ਕਰਕੇ ਕੇਂਦਰ ਸਰਕਾਰ ਗਰੀਬਾਂ ਦੇ ਘਰਾਂ ਦੇ ਚੂਲ੍ਹੇ ਬੁਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਨਮਾਨੇ ਫ਼ੈਸਲੇ ਦੇ ਖ਼ਿਲਾਫ਼ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਜਨਵਰੀ ਦੇ ਦੂਜੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਮਾਨ ਨੇ ਸੋਸ਼ਲ ਮੀਡੀਆ ਐਕਸ ਉੱਤੇ ਪੋਸਟ ਪਾ ਕੇ ਲਿਖਿਆ ਹੈ- 'ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ “ਮਨਰੇਗਾ” ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ.. ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ। ਇਸ ਬਿੱਲ ਦਾ ਵਿਰੋਧੀ ਧਿਰ ਨੇ ਇਕਜੁੱਟ ਹੋ ਕੇ ਵਿਰੋਧ ਕੀਤਾ ਹੈ। ਟੀਐਮਸੀ ਨੇ ਸੰਸਦ ਦੇ ਬਾਹਰ 12 ਘੰਟੇ ਤਕ ਧਰਨਾ ਦੇ ਕੇ ਸਰਕਾਰ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ। ਕਾਂਗਰਸ ਨੇ ਇਸ ਨੂੰ ਮਹਾਤਮਾ ਗਾਂਧੀ ਦਾ ਅਪਮਾਨ ਦੱਸਦਿਆਂ ਕਿਹਾ ਕਿ ਰੋਜ਼ਗਾਰ ਗਾਰੰਟੀ ਕਾਨੂੰਨ ਦੀ ਆਤਮਾ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਮਨਰੇਗਾ ਦੁਨੀਆ ਦੀ ਸਭ ਤੋਂ ਵੱਡੀ ਰੋਜ਼ਗਾਰ ਯੋਜਨਾ ਸੀ। ਦੁਨੀਆਂ ਦੀ ਸਭ ਤੋਂ ਵੱਡੀ ਰੋਜ਼ਗਾਰ ਯੋਜਨਾ ਮਨਰੇਗਾ ਸੀ : ਸੰਜੇ ਸਿੰਘ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਜੋ ਲੋਕ ਗਾਂਧੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ, ਉਹੀ ਇਹ ਕਾਨੂੰਨ ਖ਼ਤਮ ਕਰ ਰਹੇ ਹਨ ਅਤੇ ਮਹਾਤਮਾ ਗਾਂਧੀ ਭਗਵਾਨ ਰਾਮ ਦੇ ਭਕਤ ਸਨ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਵੀ.ਪੀ. ਜੀ ਰਾਮ ਜੀ ਬਿਲ ਪਿੰਡਾਂ ਦੇ ਗ਼ਰੀਬਾਂ ਨੂੰ ਨੌਕਰੀ ਦੀ ਕਾਨੂੰਨੀ ਗਾਰੰਟੀ ਤੋਂ ਵਾਂਝਾ ਕਰ ਰਹੇ ਹਨ। ਸਰਕਾਰ ਦੇ ਫੈਸਲੇ ਦੇ ਖਿਲਾਫ਼ ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਟਕਰਾਅ ਵਧਣ ਦੇ ਸੰਕੇਤ ਮਿਲ ਰਹੇ ਹਨ। ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ “ਮਨਰੇਗਾ” ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ.. ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ।

——————————
This news is auto published from an agency/source and may be published as received.

Leave a Reply

Your email address will not be published. Required fields are marked *