ਫਤਹਿਗੜ੍ਹ ਸਾਹਿਬ: 08 ਜਨਵਰੀ, ਰੂਪ ਨਰੇਸ਼:
ਸਰਕਾਰ ਵੱਲੋਂ ਲੋਕ ਭਲਾਈ ਹਿੱਤ ਸ਼ੁਰੂ ਕੀਤੀ ਗਈ ਕੋਈ ਵੀ ਮੁਹਿੰਮ ਉਦੋਂ ਹੀ ਸਫ਼ਲ ਹੁੰਦੀ ਹੈ ਜਦੋਂ ਉਸ ਵਿੱਚ ਆਮ ਲੋਕ ਵੱਧ ਚੜ੍ਹ ਕੇ ਸਹਿਯੋਗ ਦੇਣ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਜੀ.ਪੀ. ਸ੍ਰੀ ਅਰਪਿਤ ਸੁਕਲਾ ਨੇ ਫਤਹਿਗੜ੍ਹ੍ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਸਰਚ ਮੁਹਿੰਮ ਦੀ ਅਗਵਾਈ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਦੇ ਕੋੜ ਨੂੰ ਖ਼ਤਮ ਕਰਨ ਲਈ 25 ਪੁਲਿਸ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਵਿੱਚ ਚੰਡੀਗੜ੍ਹ ਮੁੱਖ ਦਫ਼ਤਰ ਤੋਂ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਜ਼ਿਲ੍ਹਿਆਂ ਵਿੱਚ ਜਾਕੇ ਸਰਚ ਮੁਹਿੰਮ ਦੀ ਦੇਖ-ਰੇਖ ਕਰ ਰਹੇ ਹਨ।ਉਹਨਾਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ ਵੱਖ ਵੱਖ ਪਿੰਡਾਂ ਵਿੱਚ ਕੀਤੀ ਗਈ ਸਰਚ ਮੁਹਿੰਮ ਦੌਰਾਨ ਨਸ਼ੇ ਦੇ ਵਪਾਰੀਆਂ ਦੌਰਾਨ 13 ਪਰਚੇ ਦਰਜ ਕੀਤੇ ਗਏ ਹਨ ਜਿਸ ਵਿੱਚ ਐਕਸਾਈਜ਼ ਅਤੇ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਕੀਤੇ ਗਏ ਹਨ।
ਸ੍ਰੀ ਸ਼ੁਕਲਾ ਨੇ ਦੱਸਿਆ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਇਸ ਮੁਹਿੰਮ ਵਿੱਚ ਪਿੰਡਾਂ ਦੇ ਲੋਕ ਵੱਧ ਚੜ੍ਹ ਕੇ ਸਹਿਯੋਗ ਕਰ ਰਹੇ ਹਨ। ਜੇਕਰ ਲੋਕ ਇਸ ਤਰ੍ਹਾਂ ਹੀ ਸਹਿਯੋਗ ਕਰਦੇ ਰਹੇ ਤਾਂ ਜਲਦੀ ਹੀ ਪੰਜਾਬ ਨੂੰ ਨਸ਼ਿਆ ਦੇ ਕੋੜ ਤੋਂ ਮੁਕਤ ਕਰ ਦਿੱਤਾ ਜਾਵੇਗਾ ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਦੇ ਸਮੱਗਲਰਾਂ ਨੂੰ ਫੜ੍ਹਨ ਲਈ ਦਿਨ ਰਾਤ ਆਪਣੀ ਪੂਰੀ ਇਮਾਨਦਾਰੀ ਨਾਲ ਜੁੱਟੀ ਹੋਈ ਹੈ ਤਾਂ ਜੋ ਪੰਜਾਬ ਵਿੱਚ ਨਸ਼ਿਆਂ ਦਾ ਖਾਤਮਾ ਕਰਕੇ ਨੌਜਵਾਨਾਂ ਦੀਆਂ ਜਵਾਨੀਆਂ ਨੂੰ ਬਚਾਇਆ ਜਾ ਸਕੇ ਅਤੇ ਨਸ਼ਿਆਂ ਵਿੱਚ ਗ੍ਰਸਤ ਹੋਏ ਨੌਜਵਾਨ ਮੁੜ੍ਹ ਤੋਂ ਮੁੱਖ ਧਾਰਾ ਵਿੱਚ ਆ ਕੇ ਆਪਣਾ ਜੀਵਨ ਪੱਧਰ ਸੁਆਰ ਸਕਣ ਅਤੇ ਤਰੱਕੀ ਦੇ ਰਾਹ ਤੇ ਚੱਲ ਕੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਂ ਰੌਸ਼ਨ ਕਰ ਸਕਣ ਇਸ ਮੌਕੇ ਜ਼ਿਲ੍ਹਾ ਪੁਲਿਸ ਮੁੱਖੀ ਡਾ. ਰਵਜੋਤ ਗਰੇਵਾਲ ਤੋਂ ਇਲਾਵਾ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ੇ ਦੇ ਖਾਤਮੇ ਲਈ ਸਰਚ ਆਪ੍ਰੇਸ਼ਨ ਕੀਤਾ ਗਿਆ।