ਸ਼ਹੀਦੀ ਸਭਾ ਦੇ ਪਹਿਲੇ ਦਿਨ 8500 ਤੋਂ ਵੱਧ ਸ਼ਰਧਾਲੂਆਂ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਇਲਾਜ ਸਹੂਲਤਾਂ ਦਾ ਲਾਭ ਉਠਾਇਆ : ਡਾ. ਬਲਬੀਰ ਸਿੰਘ

ਸ਼ਹੀਦੀ ਸਭਾ ਦੇ ਪਹਿਲੇ ਦਿਨ 8500 ਤੋਂ ਵੱਧ ਸ਼ਰਧਾਲੂਆਂ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਇਲਾਜ ਸਹੂਲਤਾਂ ਦਾ ਲਾਭ ਉਠਾਇਆ : ਡਾ. ਬਲਬੀਰ ਸਿੰਘ

ਹਿੰਸਾ ਵਿੱਚ ਖੂਨ ਵਹਾਉਣ ਨਾਲੋਂ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ: ਡਾ. ਬਲਬੀਰ ਸਿੰਘ

ਮੌਤ ਉਪਰੰਤ ਸਰੀਰ ਦਾਨ ਕਰਨ ਦੀ ਰਜਿਸਟਰੇਸ਼ਨ ਕਰਵਾਉਣ ਵਾਲੇ ਹਰਵਿੰਦਰ ਸਿੰਘ ਦੀ ਕੀਤੀ ਹੌਸਲਾ ਅਫ਼ਜ਼ਾਈ, ਹੋਰਨਾਂ ਨੂੰ ਵੀ ਅਜਿਹੀ ਮਿਸਾਲ ਕਾਇਮ ਕਰਨ ਦਾ ਸੱਦਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ਾਲ ਖੂਨ ਦਾਨ ਕੈਂਪ ਦਾ ਜਾਇਜ਼ਾ ਲੈਂਦਿਆਂ ਸਿਹਤ ਕਰਮੀਆਂ ਨੂੰ ਅੰਗਦਾਨ ਕਰਨ ਦੀ ਸੌਂਹ ਚੁਕਾਈ

ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਵੱਲੋਂ ਖ਼ੂਨਦਾਨ ਤੇ ਅੰਗਦਾਨ ਮੁਹਿੰਮ ਨੂੰ ਭਰਵਾਂ ਹੁੰਗਾਰਾ

ਫਤਹਿਗੜ੍ਹ ਸਾਹਿਬ, 26 ਦਸੰਬਰ :

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਪੰਜਾਬ ਸਰਕਾਰ ਵੱਲੋਂ ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਦੀ ਨਿਮਾਣੀ ਸੇਵਾ ਵਜੋਂ ਸਰਵੋਤਮ ਮੈਡੀਕਲ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ਼ਹੀਦੀ ਸਭਾ ਦੇ ਖੇਤਰ ਵਿੱਚ ਸਥਾਪਿਤ 20 ਆਮ ਆਦਮੀ ਕਲੀਨਿਕਾਂ ਉਤੇ ਪਹਿਲੇ ਦਿਨ ਹੀ 8500 ਤੋਂ ਵਧੇਰੇ ਲੋੜਵੰਦਾਂ ਵੱਲੋਂ ਇਲਾਜ ਸੁਵਿਧਾਵਾਂ ਹਾਸਿਲ ਕੀਤੀਆਂ ਗਈਆਂ।

ਸਿਹਤ ਮੰਤਰੀ ਅੱਜ ਸ਼ਹੀਦੀ ਸਭਾ ਦੇ ਦੂਜੇ ਦਿਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੇ ਵਿਸ਼ਾਲ ਖੂਨਦਾਨ ਅਤੇ ਅੰਗ ਦਾਨ ਕੈਂਪ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੀ ਉਹਨਾਂ ਦੇ ਨਾਲ ਮੌਜੂਦ ਸਨ। ਉਹਨਾਂ ਕਿਹਾ ਕਿ ਡਾਕਟਰੀ ਸਟਾਫ ਦਿਨ ਰਾਤ ਸੰਗਤਾਂ ਦੀ ਸੇਵਾ ਵਿੱਚ ਜੁਟਿਆ ਹੋਇਆ ਹੈ। ਉਹਨਾਂ ਕਿਹਾ ਕਿ ਇਨ੍ਹੀਂ ਦਿਨੀ ਪੈ ਰਹੀ ਠੰਡ ਕਾਰਨ ਖਾਂਸੀ, ਬੁਖਾਰ, ਜ਼ੁਕਾਮ ਜਿਹੇ ਰੋਗ ਪੈਦਾ ਹੁੰਦੇ ਹਨ ਅਤੇ ਅਜਿਹੇ ਵੇਲੇ ਸ਼ਰਧਾਲੂਆਂ ਨੂੰ ਜਿੱਥੇ ਸਿਵਲ ਹਸਪਤਾਲ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਆਮ ਆਦਮੀ ਕਲੀਨਿਕ ਅਤੇ ਡਿਸਪੈਂਸਰੀਆਂ ਵਿੱਚ ਮਾਹਿਰ ਸਟਾਫ, ਸਮੇਂ ਸਿਰ ਇਲਾਜ ਸਹੂਲਤਾਂ ਦੇ ਰਿਹਾ ਹੈ।

ਸਿਹਤ ਮੰਤਰੀ ਨੇ ਖੂਨਦਾਨੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਨੌਜਵਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਖੂਨਦਾਨ ਅਤੇ ਅੰਗ ਦਾਨ ਕਰਨ ਦੀ ਮੁਹਿੰਮ ਵਿੱਚ ਵੱਧ ਚੜ ਕੇ ਅੱਗੇ ਆਉਣ। ਉਹਨਾਂ ਕਿਹਾ ਕਿ ਲੜਾਈ ਝਗੜਿਆਂ ਅਤੇ ਹਿੰਸਾ ਦੀਆਂ ਘਟਨਾਵਾਂ ਵਿਚ ਅਜਾਈਂ ਖੂਨ ਵਹਾਉਣ ਨਾਲੋ ਕੀਮਤੀ ਜਾਨਾਂ ਨੂੰ ਬਚਾਉਣ ਲਈ ਖੂਨਦਾਨ ਕਰਨ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਦਸ਼ਮੇਸ਼ ਪਿਤਾ ਵੱਲੋਂ ਦਿਖਾਏ ਮਾਰਗ 'ਤੇ ਚੱਲਣ ਲਈ ਮਨੁੱਖਤਾ ਦੀ ਭਲਾਈ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਦੀ ਲੋੜ ਹੈ।

ਇਸ ਮੌਕੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਅਬਰਾਵਾਂ ਦੇ ਵਸਨੀਕ ਹਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਨੂੰ ਸਮਰਪਿਤ ਇਸ ਅੰਗ ਦਾਨ ਕੈਂਪ ਦੌਰਾਨ, ਉਹਨਾਂ ਵੱਲੋਂ ਮਰਨ ਉਪਰੰਤ, ਆਪਣਾ ਸਾਰਾ ਸਰੀਰ ਦਾਨ ਕਰਨ ਦਾ ਫਾਰਮ ਭਰਿਆ ਗਿਆ ਹੈ। ਉਹਨਾਂ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਆਪਣੇ ਹੋਰਨਾਂ ਸਾਥੀਆਂ ਸਮੇਤ ਸ਼ਹੀਦੀ ਸਭਾ ਦੌਰਾਨ ਖੂਨਦਾਨ ਕਰਦੇ ਆ ਰਹੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਰਵਿੰਦਰ ਸਿੰਘ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਨੂੰ ਵੀ ਇਸ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ ਨਰਸਿੰਗ ਸਟਾਫ ਨੂੰ ਅੰਗਦਾਨ ਕਰਨ ਦੀ ਸਹੁੰ ਵੀ ਚੁਕਾਈ।

ਜਨਵਰੀ 2026 ਤੋਂ ਲਾਗੂ ਹੋਣ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਕਰੀਬ 2 ਕਰੋੜ ਪੰਜਾਬੀਆਂ ਨੂੰ ਪ੍ਰਤੀ ਨਾਗਰਿਕ 10 ਲੱਖ ਰੁਪਏ ਤੱਕ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ।

——————————
This news is auto published from an agency/source and may be published as received.

Leave a Reply

Your email address will not be published. Required fields are marked *