ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਕੀਤਾ ਸਤਿਕਾਰ

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 27 ਦਸੰਬਰ (ਰੂਪ ਨਰੇਸ਼):

ਸੰਸਦ ਮੈਂਬਰ ਡਾ ਅਮਰ ਸਿੰਘ ਅਤੇ ਸਾਬਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਅੰਤਿਮ ਦਿਨ ਸਜਾਏ ਗਏ ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਤਿਕਾਰ ਕੀਤਾ ਅਤੇ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਿਆ। ਇਸ ਉਪਰੰਤ ਸੰਸਦ ਮੈਂਬਰ ਡਾ ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਵੀ ਨਤਮਸਤਕ ਹੋਏ।

ਇਸ ਮੌਕੇ ਸੰਸਦ ਮੈਂਬਰ ਡਾ ਅਮਰ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਨਵਤਾ ਦੀ ਭਲਾਈ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਤਤਕਾਲੀ ਜ਼ਾਲਮ ਹਕੂਮਤ ਦੇ ਜਬਰ-ਜ਼ੁਲਮ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰ ਕੇ ਬਰਾਬਰੀ ਤੇ ਭਲਾਈ ਦਾ ਹੋਕਾ ਦਿੱਤਾ।

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਮਿਸਾਲ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਗਰੀਬਾਂ ਅਤੇ ਮਜ਼ਲੂਮਾਂ ‘ਤੇ ਹੁੰਦੇ ਜ਼ੁਲਮ ਦੇ ਟਾਕਰੇ ਹਿਤ ਕੁਰਬਾਨੀਆਂ ਕੀਤੀਆਂ, ਇਸ ਲਈ ਸਾਨੂੰ ਵੀ ਗੁਰੂ ਸਾਹਿਬ ਵੱਲੋਂ ਦਰਸਾਏ ਰਾਹ ‘ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਭੁਪਿੰਦਰ ਸਿੰਘ ਬਧੌਛੀ,ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ,ਜਗਦੀਪ ਸਿੰਘ ਨੰਬਰਦਾਰ,ਪਰਮਵੀਰ ਸਿੰਘ ਟਿਵਾਣਾ,ਧਰਮਿੰਦਰ ਸਿੰਘ ਗੋਰਖਾ,ਮੇਵਾ ਸਿੰਘ, ਨੱਥੂ ਰਾਮ, ਨਾਜ਼ਰ ਸਿੰਘ,ਡਾ. ਨਰੇਸ਼ ਚੌਹਾਨ,ਗੁਰਲਾਲ ਸਿੰਘ ਲਾਲੀ,ਸਵਰਨਦੀਪ ਸਿੰਘ,ਗੁਰਵਿੰਦਰ ਸਿੰਘ, ਰਣਜੀਤ ਸਿੰਘ,ਗੁਰਜੀਤ ਸਿੰਘ ਕਾਲਾ,ਦਲਵੀਰ ਸਿੰਘ,ਇੰਦਰਜੀਤ ਸਿੰਘ ਬੀਬੀਪੁਰ,ਸ਼ਿੰਦਰਪਾਲ ਸਿੰਘ, ਹੀਰਾ ਸਿੰਘ,ਬਿਕਰਮਜੀਤ ਸਿੰਘ,ਸਤਨਾਮ ਸਿੰਘ,ਸਤਪਾਲ ਸਿੰਘ, ਇੰਦਰਜੀਤ ਸਿੰਘ ਸੈਦਪੁਰਾ,ਰਾਜਵਿੰਦਰ ਸਿੰਘ ਲਾਡੀ,ਗੁਰਮੀਤ ਸਿੰਘ,ਨਾਜਰ ਸਿੰਘ,ਗੁਰਦੀਪ ਸਿੰਘ,ਫੱਮਣ ਸਿੰਘ,ਗੁਰਸੇਵਕ ਸਿੰਘ ਸੋਨੀ,ਪਰਮਿੰਦਰ ਸਿੰਘ ਬਧੌਛੀ,ਲਖਵਿੰਦਰ ਸਿੰਘ ਧਤੌਂਦਾ,ਹਰਸੇਵਕ ਸਿੰਘ, ਗੁਰਪਾਲ ਸਿੰਘ, ਪਰਮਿੰਦਰ ਸਿੰਘ ਲਾਡਪੁਰੀ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *