ਪੰਜਾਬ ਸਰਕਾਰ ਨੇ ਐਸਐਸਪੀ ਵਿਜੀਲੈਂਸ ਲਖਵੀਰ ਸਿੰਘ ਨੂੰ ਕੀਤਾ ਸਸਪੈਂਡ

ਅੰਮ੍ਰਿਤਸਰ ਦੇ ਸਮਾਜ ਸੇਵੀ ਮਨਦੀਪ ਸਿੰਘ ਮੰਨਾ 'ਤੇ ਵੀ ਮਾਮਲਾ ਦਰਜ

ਚੰਡੀਗੜ੍ਹ, 27 ਦਸੰਬਰ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਸਰਕਾਰ ਨੇ ਐਸਐਸਪੀ ਵਿਜੀਲੈਂਸ ਖਿਲਾਫ਼ ਵੱਡਾ ਐਕਸ਼ਨ ਕੀਤਾ ਹੈ। ਪੰਜਾਬ ਸਰਕਾਰ ਨੇ ਐਸਐਸਪੀ ਵਿਜੀਲੈਂਸ ਲਖਵੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਲਖਵੀਰ ਸਿੰਘ ਉਹੀ ਅਧਿਕਾਰੀ ਹਨ, ਜਿਨ੍ਹਾਂ ਦੀ ਅਗਵਾਈ ਹੇਠ ਵਿਜੀਲੈਂਸ ਨੇ 25 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਅਧਿਕਾਰੀ ਖਿਲਾਫ਼ ਅੰਮ੍ਰਿਤਸਰ ਦੇ ਇੱਕ ਨਾਮੀ ਸਮਾਜ ਸੇਵੀ ਖਿਲਾਫ਼ ਕੇਸ ਦਰਜ ਹੋਣ ਪਿੱਛੋਂ ਕਾਰਵਾਈ ਨਾ ਕਰਨ 'ਤੇ ਕਾਰਵਾਈ ਹੋਈ ਹੈ। ਇਕ ਰਿਪੋਰਟ ਅਨੁਸਾਰ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਲਖਬੀਰ ਸਿੰਘ ਨੂੰ ਪਾਸ਼ ਰਣਜੀਤ ਐਵੇਨਿਊ ਖੇਤਰ ਵਿੱਚ ਵਿਕਾਸ ਕਾਰਜਾਂ ਨਾਲ ਸਬੰਧਤ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਹੈ, ਜਿਸ ਵਿੱਚ ਕਰੋੜਾਂ ਰੁਪਏ (ਕਥਿਤ ਤੌਰ 'ਤੇ 55 ਕਰੋੜ ਰੁਪਏ) ਦਾ ਗਬਨ ਸ਼ਾਮਲ ਹੈ। ਉਧਰ ਸੰਪਰਕ ਕਰਨ 'ਤੇ ਐਸਐਸਪੀ ਲਖਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਆਪਣੀ ਮੁਅੱਤਲੀ ਬਾਰੇ ਪਤਾ ਲੱਗਾ ਸੀ ਪਰ ਇਸ ਫੈਸਲੇ ਦੇ ਪਿੱਛੇ ਦੇ ਕਾਰਨਾਂ ਤੋਂ ਅਣਜਾਣ ਸਨ। ਉਨ੍ਹਾਂ ਕਿਹਾ, "ਮੈਨੂੰ ਅਜੇ ਤੱਕ ਕੋਈ ਅਧਿਕਾਰਤ ਆਦੇਸ਼ ਨਹੀਂ ਮਿਲੇ ਹਨ, ਇਸ ਲਈ ਮੈਂ ਹੋਰ ਟਿੱਪਣੀ ਨਹੀਂ ਕਰ ਸਕਦਾ।" ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਇੱਕ ਸੀਨੀਅਰ ਆਈਏਐਸ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਧਰ ਅੰਮ੍ਰਿਤਸਰ 'ਚ ਇੱਕ ਸਮਾਜ ਸੇਵੀ ਮਨਦੀਪ ਸਿੰਘ ਮੰਨਾ ਖਿਲਾਫ ਵੀ ਮਾਮਲਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਐਸਐਸਪੀ ਲਖਬੀਰ ਸਿੰਘ ਦੇ ਸਸਪੈਂਡ ਹੋਣ ਦੀਆਂ ਤਾਰਾਂ ਇਸ ਸਮਾਜ ਸੇਵੀ ਖਿਲਾਫ਼ ਦਰਜ ਮਾਮਲੇ ਨਾਲ ਵੀ ਜੁੜ ਸਕਦੀਆਂ ਹਨ। ਹਾਲਾਂਕਿ ਸਬੰਧਤ ਅਧਿਕਾਰੀ ਵਿਰੁੱਧ ਅੰਦਰੂਨੀ ਸ਼ਿਕਾਇਤ ਮਿਲਣ ਉਪਰੰਤ ਢੁਕਵੀਂ ਅਨੁਸ਼ਾਸਨੀ ਕਾਰਵਾਈ ਕਰਨ ਦਾ ਦਾਅਵਾ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿੱਚ ਐਸ.ਐਸ.ਪੀ. ਵਜੋਂ ਤਾਇਨਾਤ ਲਖਬੀਰ ਸਿੰਘ, ਪੀ.ਪੀ.ਐਸ. ਨੂੰ ਉਨ੍ਹਾਂ ਦੇ ਅਧਿਕਾਰਤ ਖੇਤਰ ਤੋਂ ਬਾਹਰ ਦੇ ਮਾਮਲਿਆਂ ਵਿੱਚ ਅਣਅਧਿਕਾਰਤ ਦਖਲਅੰਦਾਜ਼ੀ ਲਈ ਮੁਅੱਤਲ ਕਰਨ ਦੀ ਗੱਲ ਕਹੀ ਗਈ ਹੈ। ਹੁਕਮਾਂ ਅਨੁਸਾਰ ਮੁਅੱਤਲੀ ਦੀ ਮਿਆਦ ਦੌਰਾਨ ਉਨ੍ਹਾਂ ਦਾ ਹੈੱਡਕੁਆਰਟਰ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਚੰਡੀਗੜ੍ਹ ਦਾ ਦਫਤਰ ਹੋਵੇਗਾ। ਇਸਦੇ ਨਾਲ ਹੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

——————————
This news is auto published from an agency/source and may be published as received.

Leave a Reply

Your email address will not be published. Required fields are marked *