ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ

ਫਤਹਿਗੜ੍ਹ ਸਾਹਿਬ , 28 ਦਸੰਬਰ:

ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਨਿਮਰਤਾ ਸਹਿਤ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਪਵਿੱਤਰ ਅਸਥਾਨ 'ਤੇ ਨਤਮਸਤਕ ਹੁੰਦਿਆਂ ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ, ਦੁਨੀਆ ਦੇ ਇਤਿਹਾਸ ਦਾ ਉਹ ਬੇਮਿਸਾਲ ਅਧਿਆਇ ਹੈ, ਜੋ ਸਾਨੂੰ ਹਰ ਹਾਲ ਵਿੱਚ ਸੱਚ ਅਤੇ ਧਰਮ 'ਤੇ ਪਹਿਰਾ ਦੇਣ ਦੀ ਪ੍ਰੇਰਨਾ ਦਿੰਦਾ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਨਿੱਕੀਆਂ ਜਿੰਦਾਂ ਵੱਲੋਂ ਦਿੱਤੀ ਗਈ ਮਹਾਨ ਸ਼ਹਾਦਤ ਦੀ ਮਿਸਾਲ ਪੂਰੀ ਦੁਨੀਆ ਦੇ ਇਤਿਹਾਸ ਵਿੱਚ ਕਿਧਰੇ ਹੋਰ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹਾਦਤ ਸਾਨੂੰ ਸਿਖਾਉਂਦੀ ਹੈ ਕਿ ਜਦੋਂ ਗੱਲ ਅਣਖ ਅਤੇ ਸਿਧਾਂਤਾਂ ਦੀ ਹੋਵੇ, ਤਾਂ ਉਮਰ ਕੋਈ ਮਾਇਨੇ ਨਹੀਂ ਰੱਖਦੀ। ਉਨ੍ਹਾਂ ਕਿਹਾ ਕਿ ਨੀਹਾਂ ਵਿੱਚ ਚਿਣੇ ਜਾਣ ਦੇ ਡਰਾਉਣੇ ਮੰਜ਼ਰ ਸਾਹਮਣੇ ਵੀ ਸਾਹਿਬਜ਼ਾਦਿਆਂ ਦੇ ਚਿਹਰਿਆਂ 'ਤੇ ਇਲਾਹੀ ਨੂਰ ਅਤੇ ਜਲਾਲ ਸੀ, ਜੋ ਸਾਨੂੰ ਇਹ ਸਿਖਾਉਂਦਾ ਹੈ ਕਿ ਸੱਚ ਦੇ ਮਾਰਗ 'ਤੇ ਚੱਲਦਿਆਂ ਮੌਤ ਦਾ ਡਰ ਤੁੱਛ ਹੋ ਜਾਂਦਾ ਹੈ।

ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਜ਼ੋਰ ਦਿੱਤਾ ਕਿ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਦੇ ਲਾਸਾਨੀ ਸਿਦਕ ਅਤੇ ਬਹਾਦਰੀ ਤੋਂ ਸਿੱਖਿਆ ਲੈ ਕੇ ਆਪਣੇ ਗੌਰਵਮਈ ਇਤਿਹਾਸ ਅਤੇ ਅਮੀਰ ਵਿਰਸੇ ਨਾਲ ਜੁੜਨਾ ਚਾਹੀਦਾ ਹੈ।

——————————
This news is auto published from an agency/source and may be published as received.

Leave a Reply

Your email address will not be published. Required fields are marked *