ਬੱਸੀ ਪਠਾਣਾਂ (ਉਦੇ ਧੀਮਾਨ): ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪ੍ਰਾਇਮਰੀ ਹੈਲਥ ਸੈਂਟਰ ਨੰਦਪੁਰ ਕਲੌੜ ਡਾ ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਪੀ ਐਚ ਸੀ ਨੰਦਪੁਰ ਕਲੌੜ ਵਿੱਖੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਡਾ ਭੁਪਿੰਦਰ ਸਿੰਘ ਨੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਲੋਹੜੀ ਪੰਜਾਬ ਦਾ ਪ੍ਰਸਿੱਧ ਤਿਉਹਾਰ ਹੈ ਜਿਸ ਦੀ ਮਹਾਨ ਗਾਥਾ ਸਾਡੇ ਲੋਕ ਨਾਇਕ ਦੁੱਲ੍ਹੇ ਭੱਟੀ ਦੇ ਨਾਲ ਜੁੜੀ ਹੋਈ ਹੈ । ਉਨ੍ਹਾਂ ਕਿਹਾ ਕਿ ਜਿੱਥੇ ਬੜੇ ਚਾਵਾਂ ਦੇ ਨਾਲ ਮੁੰਡਿਆਂ ਦੀ ਲੋਹੜੀ ਮਨਾਈ ਜਾਂਦੀ ਰਹੀ ਹੈ ਤਾਂ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਲੋਕ ਧੀਆਂ ਦੀ ਲੋਹੜੀ ਵੀ ਪੂਰੇ ਚਾਵਾਂ ਦੇ ਨਾਲ ਮਨਾਉਣ ਲੱਗੇ ਹਨ ਅਤੇ ਮਨਾਈ ਵੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ,ਚ ਕੁੜੀਆਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ ਅਤੇ ਸਾਨੂੰ ਕਦੇ ਵੀ ਕੁੜੀ ਅਤੇ ਮੁੰਡੇ ਵਿੱਚ ਫਰਕ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਕਿਹਾ ਕਿ ਲੋਹੜੀ ਦੇ ਪਵਿੱਤਰ ਤਿਉਹਾਰ ਸਾਨੂੰ ਆਪਣੀਆਂ ਬੁਰਾਈਆਂ ਛੱਡਣ ਦੀ ਲੋੜ ਹੈ ਅਤੇ ਆਪਣੇ ਜੀਵਨ ਦੇ ਵਿੱਚ ਇੱਕ ਨਵੀਂ ਉਮੰਗ ਲੈ ਕੇ ਆਉਣ ਦੀ ਕੋਸ਼ਸ਼ਿ ਕਰਨੀ ਚਾਹੀਦੀ ਹੈ। ਇਸ ਮੌਕੇ ਸਮੁਹ ਸਟਾਫ਼ ਹਾਜ਼ਰ ਸੀ।