ਸਰਹਿੰਦ : ਐੱਸ.ਐੱਸ.ਪੀ ਫਤਿਹਗੜ ਸਾਹਿਬ ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਤਿਹਗੜ ਸਾਹਿਬ ਦੀ ਪਵਿੱਤਰ ਧਰਤੀ ਤੇ ਆਉਣ ਵਾਲੀ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਆਵੇ, ਜਿਸਦੇ ਲਈ ਫਤਿਹਗੜ ਸਾਹਿਬ ਪੁਲਿਸ ਵੱਲੋ ਸੁਚਾਰੂ ਪ੍ਰਬੰਧ ਕੀਤੇ ਗਏ ਹਨ।ਅੱਜ ਸੰਗਰਾਂਦ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਲਈ ਆਈ। ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਕੋਲ ਇੰਸਪੈਕਟਰ ਹਰਵਿੰਦਰ ਸਿੰਘ ਵੱਲੋ ਸੰਗਤਾਂ ਲਈ ਟ੍ਰੈਫਿਕ ਦੇ ਸੁਚਾਰੂ ਪ੍ਰਬੰਧ ਕੀਤੇ ਗਏ।ਉਹਨਾਂ ਕਿਹਾ ਕਿ ਬਾਹਰੋਂ ਆਉਣ ਵਾਲੀ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਆਵੇ,ਆਵਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਗਏ।ਲੋਕਾਂ ਅਤੇ ਸੰਗਤ ਦੇ ਸਹਿਯੋਗ ਨਾਲ ਨਿਰਵਿਘਨ ਟ੍ਰੈਫਿਕ ਜਾਰੀ ਰਿਹਾ। ਇਸ ਮੌਕੇ ਏ. ਐੱਸ. ਆਈ ਰਛਪਾਲ ਸਿੰਘ,ਗੁਰਨਾਮ ਸਿੰਘ, ਲਖਵੀਰ ਸਿੰਘ, ਕੁਲਵੀਰ ਸਿੰਘ (ਸਾਰੇ ਏ. ਐੱਸ. ਆਈ) ਹਵਲਦਾਰ ਸੁਰਿੰਦਰਪਾਲ ਸਿੰਘ ਅਤੇ ਦਰਸ਼ਨ ਸਿੰਘ ਨੇ ਡਿਊਟੀ ਨਿਭਾਈ।