ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅੱਜ ਸਮੀਖਿਆ ਮੀਟਿੰਗ ਕਰਨਗੇ
ਫਤਹਿਗੜ੍ਹ ਸਾਹਿਬ, 30 ਦਸੰਬਰ:
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ 31 ਦਸੰਬਰ ਨੂੰ ਸਵੇਰੇ 11.30 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਹਿਗੜ੍ਹ ਸਾਹਿਬ ਦੇ ਕਾਨਫਰੰਸ ਰੂਮ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਾਵੇਗੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਨੈਸ਼ਨਲ ਫੂਡ ਸਕਿਓਰਿਟੀ ਐਕਟ- 2013 ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਚੇਅਰਮੈਨ ਵੱਲੋ ਇਸ ਦੌਰਾਨ ਖੁਰਾਕ ਸਪਲਾਈ ਸਬੰਧੀ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਜਾਵੇਗੀ ਤਾਂ ਜੋ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ।
——————————
This news is auto published from an agency/source and may be published as received.
