ਮਕਾਨ ਕਿਰਾਏ ’ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸਬੰਧੀ ਪੂਰੀ ਜਾਂਚ ਪੜਤਾਲ ਪੁਲਿਸ ਤੋਂ ਕਰਵਾਉਣ ਦੇ ਹੁਕਮ ਜਾਰੀ

ਮਕਾਨ ਕਿਰਾਏ ’ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸਬੰਧੀ ਪੂਰੀ ਜਾਂਚ ਪੜਤਾਲ ਪੁਲਿਸ ਤੋਂ ਕਰਵਾਉਣ ਦੇ ਹੁਕਮ ਜਾਰੀ

ਫ਼ਤਹਿਗੜ੍ਹ ਸਾਹਿਬ, 30 ਦਸੰਬਰ

ਜਿ਼ਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਕਾਨ ਮਾਲਕ ਜਾਂ ਮਕਾਨ ’ਤੇ ਕਾਬਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ ’ਤੇ ਦੇਣ ਤੋਂ ਪਹਿਲਾਂ ਉਸ ਦੀ ਪਹਿਚਾਣ ਸਬੰਧੀ ਪੂਰੀ ਤਰ੍ਹਾਂ ਜਾਂਚ ਪੜਤਾਲ ਪੁਲਿਸ ਵਿਭਾਗ ਤੋਂ ਕਰਵਾਉਣ ਅਤੇ ਇਸ ਸਬੰਧੀ ਸੂਚਨਾਂ ਸਬੰਧਤ ਥਾਣੇ ਵਿੱਚ ਦਰਜ਼ ਕਰਵਾਉਣ ਉਪਰੰਤ ਹੀ ਆਪਣਾ ਮਕਾਨ ਕਿਰਾਏ ’ਤੇ ਦਿੱਤਾ ਜਾਵੇ।

ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ ’ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ ਜਿਨ੍ਹਾਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਖਤਰਾ ਹੋ ਸਕਦਾ ਹੈ, ਸਰਕਾਰੀ ਅਤੇ ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ । ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਜਾਰੀ ਕੀਤੇ ਇਹ ਮਨਾਹੀਂ ਦੇ ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹਿਣਗੇ।

——————————
This news is auto published from an agency/source and may be published as received.

Leave a Reply

Your email address will not be published. Required fields are marked *