
ਦੇਹਰਾਦੂਨ, 30 ਦਸੰਬਰ (ਨਿਊਜ਼ ਟਾਊਨ ਨੈਟਵਰਕ) : ਉਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿਚ ਇਕ ਬੱਸ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਔਰਤਾਂ ਸਮੇਤ ਬਾਰਾਂ ਯਾਤਰੀ ਜ਼ਖ਼ਮੀ ਹੋ ਗਏ। ਰਿਪੋਰਟਾਂ ਅਨੁਸਾਰ ਇਹ ਹਾਦਸਾ ਭਿਕੀਆਸੈਨ-ਵਿਨਾਇਕ-ਜਲਾਲੀ ਮੋਟਰ ਰੋਡ 'ਤੇ ਸ਼ਿਲਾਪਾਨੀ ਨੇੜੇ ਵਾਪਰਿਆ। ਬੱਸ ਭਿਕੀਆਸੈਨ ਤੋਂ ਰਾਮਨਗਰ ਜਾ ਰਹੀ ਸੀ ਅਤੇ ਸਵੇਰੇ 6 ਵਜੇ ਦੇ ਕਰੀਬ ਦੁਆਰਹਾਟ ਤੋਂ ਰਵਾਨਾ ਹੋਈ। ਰਸਤੇ ਵਿੱਚ, ਬੱਸ ਕੰਟਰੋਲ ਗੁਆ ਬੈਠੀ ਅਤੇ ਇਕ ਡੂੰਘੀ ਖੱਡ ਵਿੱਚ ਡਿੱਗ ਗਈ। ਮੁੱਢਲੀ ਜਾਣਕਾਰੀ ਅਨੁਸਾਰ, ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਜਦਕਿ ਜ਼ਖ਼ਮੀਆਂ ਨੂੰ ਭਿਕੀਆਸੈਨ ਦੇ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਬੱਸ ਵਿਚ ਕੁੱਲ 19 ਯਾਤਰੀ ਸਵਾਰ ਸਨ। ਮ੍ਰਿਤਕਾਂ ਵਿੱਚ ਪੰਜ ਪੁਰਸ਼ ਅਤੇ ਦੋ ਔਰਤਾਂ ਸ਼ਾਮਲ ਹਨ।
——————————
This news is auto published from an agency/source and may be published as received.
