ਨਵਾਂਸ਼ਹਿਰ ਵਿਚ ਬਦਮਾਸ਼ ਤੇ ਪੁਲਿਸ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਬਦਮਾਸ਼ ਦੀ ਲੱਤ ‘ਚ ਲੱਗੀ ਗੋਲੀ

ਨਵਾਂਸ਼ਹਿਰ, 30 ਦਸੰਬਰ(ਨਿਊਜ਼ ਟਾਊਨ ਨੈਟਵਰਕ) : ਇਥੇ ਇਕ ਬਦਮਾਸ਼ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਦੀ ਜਵਾਬੀ ਕਾਰਵਾਈ 'ਚ ਬਦਮਾਸ਼ ਦੀ ਲੱਤ ਵਿਚ ਗੋਲੀ ਲੱਗੀ ਹੈ ਜਿਸ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦਰਅਸਲ 'ਚ ਮਿਤੀ 28 ਦਸੰਬਰ ਨੂੰ ਨਵਾਂਸ਼ਹਿਰ ਦੇ ਵਰਮਾ ਕੁਲੈਕਸ਼ਨ ਗਾਰਮੈਂਟਜ਼ ਦੇ ਮਾਲਕ 'ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਫਾਇਰਿੰਗ ਕੀਤੀ ਗਈ ਸੀ ਪਰ ਫਾਇਰਿੰਗ ਮਿਸਿੰਗ ਹੋਣ ਕਰਕੇ ਦੁਕਾਨ ਬਾਹਰ ਡਿੱਗ ਗਏ ਸਨ। ਪੁਲਿਸ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਵੱਖ- ਵੱਖ ਟੀਮਾਂ ਬਣਾ ਕੇ ਮੌਕੇ 'ਤੇ ਸੀਸੀਟੀਵੀ ਕੈਮਰਿਆ ਦੀ ਜਾਂਚ ਕਰਦਿਆਂ ਦੋ ਨੌਜਵਾਨਾਂ ਦੀ ਪਛਾਣ ਕੀਤੀ ਗਈI ਅੱਜ ਗੁਪਤ ਸੂਚਨਾ ਦੇ ਆਧਾਰ 'ਤੇ ਨੇੜੇ ਡਰੀਮ ਲੈਂਡ ਰਿਜ਼ਰਟ ਨਹਿਰ ਲਾਗੇ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਲਈ ਜਦੋਂ ਪੁਲਿਸ ਟੀਮ ਮੌਕੇ 'ਤੇ ਗਈ ਤਾਂ ਨੌਜਵਾਨ ਵਲੋਂ ਪੁਲਿਸ ਪਾਰਟੀ 'ਤੇ ਫਾਇਰ ਕੀਤਾ ਗਿਆ। ਜਵਾਬੀ ਕਾਰਵਾਈ ਵਿਚ ਪੁਲਿਸ ਵਲੋਂ ਵੀ ਨੌਜਵਾਨ 'ਤੇ ਫਾਇਰ ਕੀਤਾ ਗਿਆ। ਬਦਮਾਸ਼ ਦੇ ਲੱਤ 'ਚ ਗੋਲੀ ਵੱਜਣ ਨਾਲ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਭੇਜਿਆ ਗਿਆ ਹੈ।

——————————
This news is auto published from an agency/source and may be published as received.

Leave a Reply

Your email address will not be published. Required fields are marked *