
ਹਰਿਆਣਾ ਵਿਚ ਖੁੱਲ੍ਹਣਗੇ 16 ਜਨਵਰੀ ਨੂੰ ਸਕੂਲ
ਚੰਡੀਗੜ੍ਹ, 31 ਦਸੰਬਰ(ਦੁਰਗੇਸ਼ ਗਾਜਰੀ) : ਪੰਜਾਬ ਸਰਕਾਰ ਨੇ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਦੇ ਮੱਦੇਨਜ਼ਰ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ। ਐਲਾਨ ਮੁਤਾਬਕ 7 ਜਨਵਰੀ ਤੱਕ ਸੂਬੇ ਦੇ ਸਾਰੇ ਸਕੂਲ ਬੰਦ ਰਹਿਣਗੇ। ਹੁਣ 8 ਜਨਵਰੀ, 2026 ਨੂੰ ਸਕੂਲ ਰੋਜ਼ਾਨਾ ਦੀ ਤਰ੍ਹਾਂ ਆਮ ਵਾਂਗ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲਾਂ 'ਚ ਛੁੱਟੀਆਂ ਵਧਾਉਣ ਦਾ ਫੈਸਲਾ ਪੰਜਾਬ 'ਚ ਲਗਾਤਾਰ ਪੈ ਰਹੀ ਠੰਢ ਅਤੇ ਧੁੰਦ ਦੇ ਮੱਦੇਨਜ਼ਰ ਲਿਆ ਗਿਆ ਹੈ। ਸਰਦੀ ਦੇ ਮੱਦੇਨਜ਼ਰ ਬੱਚਿਆਂ ਤੇ ਸਟਾਫ਼ ਦੀ ਸਿਹਤ ਤੇ ਸੁਰੱਖਿਆ ਦੇ ਮੱਦੇਨਜ਼ਰ 7 ਜਨਵਰੀ ਤੱਕ ਪੰਜਾਬ ਦੇ ਸਾਰੇ ਸਕੂਲ ਬੰਦ ਰਹਿਣਗੇ। ਇਹ ਹੁਕਮ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਹੋਣਗੇ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ। ਇਸਤੋਂ ਪਹਿਲਾਂ 15 ਦਸੰਬਰ ਨੂੰ ਪੰਜਾਬ ਸਰਕਾਰ ਨੇ 24 ਤੋਂ 31 ਦਸੰਬਰ ਤਕ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ 'ਚ ਛੁੱਟੀਆਂ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਹਰਿਆਣਾ ਦੇ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਵੀ ਰਾਜ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਡਾਇਰੈਕਟੋਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ, ਰਾਜ ਦੇ ਸਾਰੇ ਸਕੂਲ 1 ਜਨਵਰੀ, 2026 ਤੋਂ 15 ਜਨਵਰੀ, 2026 ਤਕ ਸਰਦੀਆਂ ਦੀਆਂ ਛੁੱਟੀਆਂ ਮਨਾਉਣਗੇ। ਇਸ ਤੋਂ ਬਾਅਦ, ਸਾਰੇ ਸਕੂਲ ਸ਼ੁੱਕਰਵਾਰ, 16 ਜਨਵਰੀ, 2026 ਨੂੰ ਆਮ ਵਾਂਗ ਖੁੱਲ੍ਹਣਗੇ।
——————————
This news is auto published from an agency/source and may be published as received.
