ਜ਼ਿਲ੍ਹੇ ਵਿੱਚ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ ਵਿਸਫੋਟਕ, ਜਲਣਸ਼ੀਲ ਚੀਜਾਂ ਅਤੇ ਤੇਜਧਾਰ ਹਥਿਆਰ ਚੁੱਕਣ ਤੇ ਪਾਬੰਦੀ

ਜ਼ਿਲ੍ਹੇ ਵਿੱਚ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ ਵਿਸਫੋਟਕ, ਜਲਣਸ਼ੀਲ ਚੀਜਾਂ ਅਤੇ ਤੇਜਧਾਰ ਹਥਿਆਰ ਚੁੱਕਣ ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 02 ਜਨਵਰੀ

ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਅਤੇ ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜ਼ਾਂ ਆਦਿ ਅਤੇ ਤੇਜ਼ ਹਥਿਆਰ, ਜਿਵੇਂ ਕਿ ਟਕੂਏ, ਬਰਛੇ ਆਦਿ ਨੂੰ ਚੁਕਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ 'ਤੇ ਜਾਂ ਕਾਨੂੰਨੀ ਤੌਰ 'ਤੇ ਰੀਤੀ ਰਿਵਾਜਾਂ ਤਹਿਤ ਹਥਿਆਰ ਚੁੱਕਣ ਦੇ ਅਧਿਕਾਰ ਹਨ, ਅਸਲਾ ਲਾਇਸੈਂਸ ਦੀ ਰੀਨਿਊਲ ਆਦਿ ਵਰਗੇ ਦਫ਼ਤਰੀ ਕੰਮਾਂ ਲਈ ਆਉਣ ਵਾਲਿਆਂ 'ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਜਿਨ੍ਹਾਂ ਨੂੰ ਭਾਰਤ/ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੁਰੱਖਿਆ ਕਵਚ ਪ੍ਰਦਾਨ ਕੀਤਾ ਹੋਇਆ ਹੈ, 'ਤੇ ਵੀ ਇਹ ਹੁਕਮ ਲਾਗੂ ਨਹੀਂ ਹੋਵੇਗਾ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਜ਼ਿਲ੍ਹੇ ਵਿੱਚ 28 ਫਰਵਰੀ 2026 ਤੱਕ ਲਾਗੂ ਰਹਿਣਗੇ।

——————————
This news is auto published from an agency/source and may be published as received.

Leave a Reply

Your email address will not be published. Required fields are marked *