ਫਤਿਹਗੜ੍ਹ ਸਾਹਿਬ, 4 ਜਨਵਰੀ (ਮੜਕਨ)- ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਸ਼ਰਾਬ ਦੇ ਮਾਮਲੇ ਵਿੱਚ ਲਗਭਗ 2 ਸਾਲ ਤੋਂ ਇੱਕ ਭਗੌੜੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ l ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੇ ਐਸ ਐਚ ਓ ਕੁਲਵੰਤ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਉਰਫ ਜੀਤੀ ਪੁੱਤਰ ਨਿਰਮਲ ਸਿੰਘ ਵਾਸੀ ਸਾਹਨੇਵਾਲ, ਜਿਲਾ ਲੁਧਿਆਣਾ ਨੂੰ 540 ਪੇਟੀਆਂ ਸ਼ਰਾਬ ਸਮੇਤ ਗ੍ਰਿਫਤਾਰ ਕਰ 27 ਅਗਸਤ 2018 ਨੂੰ ਉਸਦੇ ਖਿਲਾਫ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਮਾਮਲਾ ਦਰਜ ਕੀਤਾ ਸੀ l ਰਣਜੀਤ ਸਿੰਘ ਆਪਣੇ ਸਾਥੀ ਜਸਵਿੰਦਰ ਸਿੰਘ ਨਾਲ ਮਿਲ ਕੇ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਵੇਚਦਾ ਸੀ l ਰਣਜੀਤ ਸਿੰਘ ਜੀਤੀ 24 ਜਨਵਰੀ 2024 ਤੋਂ ਮਾਨਯੋਗ ਅਦਾਲਤ ਤੋ ਭਗੋੜਾ ਚੱਲ ਰਿਹਾ ਸੀ, ਜਿਸ ਨੂੰ ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਸੱਜਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
——————————
This news is auto published from an agency/source and may be published as received.
