ਧਾਰਮਿਕ ਸਮਾਗਮ ਕਰਵਾਇਆ ਗਿਆ

ਬੱਸੀ ਪਠਾਣਾ (ਉਦੇ ਧੀਮਾਨ): ਮਾਘ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਡੇਰੇ ਦੇ ਮਹੰਤ ਡਾ. ਸਿਕੰਦਰ ਸਿੰਘ ਨੇ ਸੰਗਤ ਨੂੰ ਸੰਗਰਾਂਦ ਦੀ ਵਧਾਈ ਦਿੰਦੇ ਹੋਏ ਬਾਬਾ ਜੀ ਦੇ ਦਰਬਾਰ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਸੰਗਤ ਦੇ ਨਾਂਅ ਦਿੱਤੇ ਆਪਣੇ ਸੰਦੇਸ਼ ਵਿਚ ਕਿਹਾ ਸੱਚੇ ਦਿਲੋਂ ਕੀਤਾ ਪਰਮਾਤਮਾ ਦਾ ਨਾਮ ਸਿਮਰਨ ਸਾਨੂੰ ਬਹੁਤ ਸਕੂਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਬਚਿਆਂ ਨੂੰ ਗੁਰਬਾਣੀ ਨਾਲ ਜੋੜਨਾ ਚਾਹੀਦਾ ਹੈ, ਤਾ ਜੋ ਉਹ ਚੰਗੇ ਸੰਸਕਾਰ ਹਾਸਲ ਕਰਨ ਅਤੇ ਮਿਹਨਤ ਤੇ ਇਮਾਨਦਾਰੀ ਦੇ ਮਾਰਗ ਤੇ ਚੱਲਦੇ ਹੋਏ ਦੇਸ਼ ਦੀ ਤਰੱਕੀ ਵਿਚ ਆਪਣਾ ਬਣਦਾ ਹਿੱਸਾ ਪਾਉਣ ਦੇ ਯੋਗ ਬਣ ਸਕਣ। ਇਸ ਮੌਕੇ ਮੁੱਖ ਸੇਵਕਾ ਰੋਨੂ ਹੈਪੀ ਵਲੋਂ ਭਗਵਾਨ ਦੇ ਨਾਂਅ ਦਾ ਗੁਣਗਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਬਾਬਾ ਜੀ ਦੇ ਦਰਬਾਰ ਵਿਚ ਹਾਜ਼ਰੀ ਲਗਾਉਣ ਵਾਲਿਆਂ ਵਿੱਚ ਰਣਜੀਤ ਸਿੰਘ ਘੋਲਾ, ਪੰਕਜ ਸ਼ਰਮਾ, ਹਰਚੰਦ ਸਿੰਘ ਡੂਮਛੇੜੀ,ਕਰਨੈਲ ਸਿੰਘ,ਰਜਿੰਦਰ ਭਨੋਟ , ਦੀਦਾਰ ਸਿੰਘ ਦਾਰੀ , ਪਰਮਜੀਤ ਸਿੰਘ ,ਅਵਤਾਰ ਸਿੰਘ ਰਾਈਆ, ਕੈਲਾਸ਼ ਨਾਥ , ਪਿਆਰਾ ਸਿੰਘ , ਸੁਖਾ ਬਾਜਵਾ , ਰਿੰਕੂ ਬਾਜਵਾ, ਤ੍ਰਿਲੋਕ ਬਾਜਵਾ, ਰਿੰਕੂ ਬਾਜਵਾ, ਅੰਮ੍ਰਿਤ ਬਾਜਵਾ,ਗੁਰਸ਼ੇਰ ਸਿੰਘ ਨਾਲ ਵੱਡੀ ਗਿਣਤੀ ਵਿਚ ਹੋਰ ਸ਼ਰਧਾਲੂ ਵੀ ਸ਼ਾਮਲ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ