ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 9 ਜਨਵਰੀ ਨੂੰ ਲੱਗੇਗਾ

ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 9 ਜਨਵਰੀ ਨੂੰ ਲੱਗੇਗਾ

ਫਤਹਿਗੜ੍ਹ ਸਾਹਿਬ, 6 ਜਨਵਰੀ:

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਨੂੰ ਰੋਜਗਾਰ ਮੁਹਈਆ ਕਰਵਾਉਣ ਲਈ 9 ਜਨਵਰੀ ਦਿਨ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸੋਨਾਲਿਕਾ ਟਰੈਕਟਰ ਕੰਪਨੀ ਵਲੋਂ ਭਾਗ ਲਿਆ ਜਾਣਾ ਹੈ ਜਿਸ ਵਿੱਚ 12ਵੀਂ ਪਾਸ ਅਤੇ ਆਈ.ਟੀ.ਆਈ ਪਾਸ (ਕੇਵਲ ਲੜਕੇ) ਜਿਨਾਂ ਦੀ ਉਮਰ 18 ਤੋਂ 30 ਸਾਲ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਲਈ ਇੰਟਰਵਿਊ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਕਮਰਾ ਨੰਬਰ 127, ਡੀ.ਸੀ ਕੰਪਲੈਕਸ, ਗਰਾਉਂਡ ਫਲੋਰ ਵਿਖੇ 9 ਜਨਵਰੀ ਨੂੰ ਸਵੇਰੇ 10.30 ਵਜੇ ਹੋਵੇਗੀ।

——————————
This news is auto published from an agency/source and may be published as received.

Leave a Reply

Your email address will not be published. Required fields are marked *