ਆਰਟੀਓ ਚੇਤਨ ਬੰਗੜ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਨੇ ਟਰੱਕਾਂ ਦੇ ਪਿੱਛੇ ਰਿਫਲੈਕਟਰ ਲਗਾਏ

ਆਰਟੀਓ ਚੇਤਨ ਬੰਗੜ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਨੇ ਟਰੱਕਾਂ ਦੇ ਪਿੱਛੇ ਰਿਫਲੈਕਟਰ ਲਗਾਏ

ਸੜਕ ਸੁਰੱਖਿਆ ਮਹੀਨੇ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ: ਚੇਤਨ ਬੰਗੜ

ਮੰਡੀ ਗੋਬਿੰਦਗੜ੍ਹ, 9 ਜਨਵਰੀ:

ਪਿਛਲੇ ਕਈ ਦਿਨਾਂ ਤੋਂ ਸੂਬੇ ਭਰ ਵਿੱਚ ਸੰਘਣੀ ਧੁੰਦ ਪੈ ਰਹੀ ਹੈ ਅਤੇ ਧੁੰਦ ਕਾਰਨ ਅਕਸਰ ਸੜਕ ਹਾਦਸੇ ਵਾਪਰ ਜਾਂਦੇ ਹਨ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਰੀਜਨਲ ਟਰਾਂਸਪੋਰਟ ਅਫਸਰ ਚੇਤਨ ਬੰਗੜ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਵੱਲੋਂ ਟਰੱਕਾਂ, ਟਰਾਲੀਆਂ ਸਮੇਤ ਹੋਰ ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਏ ਜਾ ਰਹੇ ਹਨ।

ਅੱਜ ਮੰਡੀ ਗੋਬਿੰਦਗੜ੍ਹ ਦੀ ਟਰੱਕ ਯੂਨੀਅਨ ਵਿੱਚ ਟਰੱਕ ਡਰਾਈਵਰਾਂ ਅਤੇ ਮਾਲਕਾਂ ਨਾਲ ਜਾਗਰੂਕਤਾ ਨੁਕਤੇ ਸਾਂਝੇ ਕਰਦਿਆਂ ਆਰਟੀਓ ਚੇਤਨ ਬੰਗੜ ਨੇ ਕਿਹਾ ਕਿ ਅਹਤਿਆਤ ਵਜੋਂ ਵਾਹਨਾਂ ਦੇ ਪਿਛਲੇ ਪਾਸੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸੜਕਾਂ ਉੱਤੇ ਵਾਹਨਾਂ ਦੇ ਚੱਲਣ ਸਮੇਂ ਪਿੱਛੋਂ ਆਉਂਦੇ ਵਾਹਨ ਚਾਲਕ ਇਸ ਬਾਰੇ ਅਨੁਮਾਨ ਲਗਾ ਲੈਣ ਅਤੇ ਦੁਰਘਟਨਾ ਵਾਪਰਨ ਤੋਂ ਬਚਾਅ ਹੋ ਸਕੇ। ਉਹਨਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ 1 ਜਨਵਰੀ ਤੋਂ 31 ਜਨਵਰੀ ਤੱਕ ਮਹੀਨਾ ਵਾਰ ਜਾਗਰੂਕਤਾ ਗਤੀਵਿਧੀਆਂ ਪ੍ਰਗਤੀ ਅਧੀਨ ਹਨ ਅਤੇ ਰੋਜ਼ਾਨਾ ਹੀ ਵੱਖ ਵੱਖ ਥਾਵਾਂ ਉੱਤੇ ਕੈਂਪ, ਸੈਮੀਨਾਰ ਅਤੇ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਬਾਰੇ ਜਾਣੂ ਕਰਵਾਇਆ ਜਾ ਸਕੇ।

ਮੀਟਿੰਗ ਦੌਰਾਨ ਏਟੀਓ ਮਨਿੰਦਰ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਸੰਘਣੀ ਧੁੰਦ ਕਾਰਨ ਉਹ ਵਾਹਨ ਚਲਾਉਣ ਸਮੇਂ ਪੂਰੀ ਸਾਵਧਾਨੀਆਂ ਵਰਤਣ ਅਤੇ ਹੌਲੀ ਹੌਲੀ ਵਾਹਨ ਚਲਾਉਣ। ਉਹਨਾਂ ਇਹ ਵੀ ਕਿਹਾ ਕਿ ਜਿਹੜੇ ਵਾਹਨ ਚਾਲਕ ਨਿਯਮਾਂ ਦੀ ਉਲੰਘਣਾ ਕਰਦੇ ਹਨ, ਉਨ੍ਹਾਂ ਖਿਲਾਫ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਭੁਪਿੰਦਰ ਸਿੰਘ, ਚੇਅਰਮੈਨ ਹਰਮੋਹਨ ਸਿੰਘ, ਜਗਜੀਵਨ ਸਿੰਘ, ਸੁਖਜਿੰਦਰ ਸਿੰਘ, ਹਰਪਾਲ ਸਿੰਘ, ਅਮਰਦੀਪ ਸਿੰਘ, ਸੇਵਾ ਸਿੰਘ, ਰਘਵੀਰ ਸਿੰਘ, ਨਿਤਿਨ ਸੂਦ, ਗੁਰਪ੍ਰੀਤ ਸਿੰਘ, ਗੁਰਬਚਨ ਸਿੰਘ, ਲਖਬੀਰ ਸਿੰਘ, ਗੁਰਮੀਤ ਸਿੰਘ, ਮਨਦੀਪ ਸਿੰਘ, ਹਰਜਿੰਦਰ ਸਿੰਘ, ਹਨੀ ਸਿੰਘ ਤੇ ਮਨਜੀਤ ਸਿੰਘ ਵੀ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *