ਪਰਿਸ਼ਦ ਪਰਿਵਾਰ ਵੱਲੋਂ ਲੋਹੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ

ਬੱਸੀ ਪਠਾਣਾਂ (ਉਦੇ ਧੀਮਾਨ): ਭਾਰਤ ਵਿਕਾਸ ਪ੍ਰੀਸ਼ਦ ਬੱਸੀ ਪਠਾਣਾ ਵੱਲੋਂ ਪ੍ਰੀਸ਼ਦ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਦੀ ਅਗਵਾਈ ਹੇਠ ਤੇ ਮਹਿਲਾ ਮੁਖੀ ਸ੍ਰੀਮਤੀ ਮੀਨੂੰ ਬਾਲਾ ਅਤੇ ਪ੍ਰੋਜੈਕਟ ਹੈੱਡ ਸ੍ਰੀਮਤੀ ਆਂਚਲ ਸ਼ਰਮਾ ਅਤੇ ਸ੍ਰੀਮਤੀ ਹਿਤੂ ਸੁਰਜਨ ਦੀ ਦੇਖ-ਰੇਖ ਹੇਠ ਲੋਹੜੀ ਦਾ ਪਵਿੱਤਰ ਤਿਉਹਾਰ ਸੈਂਚੁਰੀ ਪੈਲੇਸ ਵਿੱਖੇ ਬੜੀ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ।ਅਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਜਿਸ ਵਿੱਚ ਡਾ. ਕਮਲ ਖੰਨਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸਭ ਤੋਂ ਪਹਿਲਾਂ ਭਾਰਤ ਮਾਤਾ ਦੀ ਤਸਵੀਰ ਅੱਗੇ ਜੋਤ ਜਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਸਮਾਗਮ ਵਿੱਚ ਹਾਜ਼ਰ ਮਹਿਮਾਨਾਂ ਅਤੇ ਮੈਂਬਰਾਂ ਦਾ ਸੁਆਗਤ ਸੂਬਾ ਸੰਗਠਨ ਮੰਤਰੀ ਰਮੇਸ਼ ਮਲਹੋਤਰਾ ਨੇ ਕੀਤਾ। ਸਕੱਤਰ ਭਾਰਤ ਭੂਸ਼ਣ ਸਚਦੇਵਾ ਨੇ ਪ੍ਰੀਸ਼ਦ ਵੱਲੋਂ ਕੀਤੇ ਕੰਮਾਂ ਦੀ ਸਾਲਾਨਾ ਰਿਪੋਰਟ ਪੜ੍ਹੀ। ਪ੍ਰੀਸ਼ਦ ਪਰਿਵਾਰ ਦੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਨੇ ਸਮਾਗਮ ਦੀ ਰੌਣਕ ਵਧਾ ਦਿੱਤੀ। ਸਟੇਜ ਸੰਚਾਲਨ ਦੀ ਭੂਮਿਕਾ ਬਬਲਜੀਤ ਪਨੇਸਰ ਨੇ ਬਾਖੂਬੀ ਨਿਭਾਈ। ਪ੍ਰਧਾਨ ਮਨੋਜ ਕੁਮਾਰ ਭੰਡਾਰੀ ਅਤੇ ਸ੍ਰੀਮਤੀ ਮੀਨੂੰ ਬਾਲਾ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਲੋਹੜੀ ਦਾ ਪਵਿੱਤਰ ਤਿਉਹਾਰ ਹਰ ਸਾਲ ਪ੍ਰੀਸ਼ਦ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਲੋਹੜੀ ਦਾ ਤਿਉਹਾਰ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ ਅਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਇਹ ਤਿਉਹਾਰ ਮਨਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰੀਸ਼ਦ ਵੱਲੋਂ 22 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸੰਤ ਨਾਮਦੇਵ ਮੰਦਿਰ ਤੋਂ ਸ਼੍ਰੀ ਰਾਮ ਲੱਲਾ ਜੀ ਦੀ ਯਾਦ ਵਿੱਚ ਵਿਸ਼ਾਲ ਝੰਡਾ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਸਮੂਹ ਨਗਰ ਨਿਵਾਸੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਸਮੇਤ ਪਹੁੰਚਣ ਦਾ ਹਾਰਦਿਕ ਸੱਦਾ ਵੀ ਪ੍ਰੀਸ਼ਦ ਵੱਲੋਂ ਦਿੱਤਾ ਗਿਆ ਹੈ। ਸਮਾਗਮ ਦੌਰਾਨ ਪ੍ਰੀਸ਼ਦ ਵੱਲੋਂ ਪੱਤਰਕਾਰ ਭਾਈਚਾਰੇ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮੇਂ-ਸਮੇਂ ‘ਤੇ ਪੱਤਰਕਾਰ ਭਾਈਚਾਰਾ ਸਮਾਜ ਨੂੰ ਜਾਗਰੂਕ ਕਰਦਾ ਹੈ ਅਤੇ ਸੰਸਥਾ ਦੇ ਸਮਾਜ ਸੇਵੀ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਂਦਾ ਹੈ। ਅੱਜ ਦੇ ਯੁੱਗ ਵਿੱਚ ਮੀਡੀਆ ਦੀ ਅਹਿਮ ਭੂਮਿਕਾ ਹੈ। ਪ੍ਰੀਸ਼ਦ ਵੱਲੋਂ ਪ੍ਰੀਸ਼ਦ ਦੇ ਸਾਬਕਾ ਪ੍ਰਧਾਨ ਅਜੇ ਮਲਹੋਤਰਾ ਦੇ ਜਨਮ ਦਿਨ ਨੂੰ ਮਨਾਉਣ ਲਈ ਕੇਕ ਵੀ ਕੱਟਿਆ ਗਿਆ। ਪ੍ਰੀਸ਼ਦ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰਦਿਆਂ ਡਾ: ਕਮਲ ਖੰਨਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਭਾਰਤ ਵਿਕਾਸ ਪ੍ਰੀਸ਼ਦ ਸਮਾਜ ਭਲਾਈ ਦੇ ਕੰਮ ਕਰ ਰਹੀ ਹੈ। ਇਸ ਮੌਕੇ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਨੇ ਸਾਰੇ ਮਹਿਮਾਨਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਜੀਵ ਸੋਨੀ, ਨੀਰਜ ਮਲਹੌਤਰਾ, ਨੀਰਜ ਗੁਪਤਾ, ਅਜੈ ਮਲਹੌਤਰਾ, ਪ੍ਰੀਤਮ ਰਬੜ, ਜੈ ਕ੍ਰਿਸ਼ਨ ਕਸ਼ਯਵ, ਰਵਿੰਦਰ ਕੁਮਾਰ ਰਿੰਕੂ, ਭਾਰਤ ਭੂਸ਼ਨ ਸਚਦੇਵਾ, ਕਮਲ ਕ੍ਰਿਸ਼ਨ ਭੰਡਾਰੀ, ਭਾਰਤ ਭੂਸ਼ਨ ਸ਼ਰਮਾਂ ਭਰਤੀ, ਰਾਜ ਕੁਮਾਰ ਵਧਵਾ ਆਦਿ ਹਾਜ਼ਰ ਸਨ|

Leave a Reply

Your email address will not be published. Required fields are marked *