
ਫਤਹਿਗੜ੍ਹ ਸਾਹਿਬ, 17 ਜਨਵਰੀ: ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਵੈ ਸਹਾਇਤਾ ਸਮੂਹਾਂ ਲਈ ਕਰਜ਼ਾ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਲਗਭਗ 74 ਸਵੈ ਸਹਾਇਤਾ ਸਮੂਹਾਂ ਨੂੰ ਕਰਜਾ ਦਿੱਤਾ ਗਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਰੇਕ ਸਵੈ ਸਹਾਇਤਾ ਸਮੂਹ ਨੂੰ 2.35 ਲੱਖ ਰੁਪਏ ਦੇ ਹਿਸਾਬ ਨਾਲ ਲਗਭਗ 1 ਕਰੋੜ 10 ਲੱਖ 60 ਹਜ਼ਾਰ ਰੁਪਏ ਦੀ ਰਾਸ਼ੀ, ਵੱਖ-ਵੱਖ ਕੰਮਾਂ ਜਿਵੇਂ ਕਿ ਸਿਲਾਈ ਦਾ ਕੰਮ, ਡੇਅਰੀ ਦਾ ਕੰਮ, ਬਿਊਟੀ ਪਾਰਲਰ ਦਾ ਕੰਮ, ਕੱਪੜਾ ਵੇਚਣ ਦਾ ਕੰਮ , ਜੂਟ ਦਾ ਕਾਰੋਬਾਰ, ਸ਼ਹਿਦ ਦਾ ਕੰਮ ਅਤੇ ਆਚਾਰ ਬਣਾ ਕੇ ਵੇਚਣ ਦਾ ਕੰਮ ਆਦਿ ਸ਼ੁਰੂ ਕਰਨ ਲਈ ਕਰਜ਼ੇ ਵਜੋ ਦਿੱਤੇ ਗਏ। ਉਹਨਾਂ ਦੱਸਿਆ ਪੰਜਾਬ ਗ੍ਰਾਮੀਣ ਬੈਂਕ, ਕੋਆਪਰੇਟਿਵ ਬੈਂਕ, ਐਚ.ਡੀ.ਐਫ.ਸੀ ਬੈਂਕ ਅਤੇ ਯੂਕੋ ਬੈਂਕ ਆਦਿ ਬੈਂਕਾਂ ਵਲੋਂ ਵੱਖ ਵੱਖ ਪਿੰਡਾਂ ਵਿੱਚ ਬਣੇ ਸੈਲਫ ਹੈਲਪ ਗਰੁੱਪਾਂ ਨੂੰ ਕਰਜ਼ੇ ਦੇ ਸ਼ੈਂਕਸ਼ਨ ਪੱਤਰ ਵੰਡੇ ਗਏ। ਇਸ ਮੌਕੇ ਪੀ.ਐਸ.ਆਰ.ਐਲ ਸਕੀਮ ਦੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕਮਲਦੀਪ ਕੌਰ ਨੇ ਐਫ.ਆਈ ਜ਼ਿਲ੍ਹਾ ਇੰਚਾਰਜ ਕਿਰਨਦੀਪ ਸਿੰਘ ਦਾ ਇਸ ਸ਼ਲਾਘਾਯੋਗ ਕੰਮ ਲਈ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਸਮੂਹ ਬੈਂਕ ਕਰਮਚਾਰੀ ਅਤੇ ਪੀ.ਐਸ.ਆਰ.ਐਲ.ਐਮ ਦੇ ਕਰਮਚਾਰੀ ਵੀ ਹਾਜ਼ਰ ਸਨ।
——————————
This news is auto published from an agency/source and may be published as received.
