
ਬੀਬੀ ਮਨਦੀਪ ਕੌਰ ਨਾਗਰਾ ਨੇ ਕੀਤੀ ਸ਼ਿਰਕਤ
ਫਤਿਹਗੜ੍ਹ ਸਾਹਿਬ, ਰੂਪ ਨਰੇਸ਼: ਗੁਰੂ ਰਵਿਦਾਸ ਕਮੇਟੀ ਪਿੰਡ ਰੁੜਕੀ ਵਿਖੇ ਭਗਤ ਸ਼੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਮਨਦੀਪ ਕੌਰ ਨਾਗਰਾ ਨੇ ਕਿਹਾ ਕਿ ਭਗਤ ਸ਼੍ਰੀ ਗੁਰੂ ਰਵਿਦਾਸ ਜੀ ਮਹਾਨ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਸਮਾਜ ਨੂੰ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਉਪਦੇਸ਼ ਅੱਜ ਦੇ ਸਮੇਂ ਵਿੱਚ ਵੀ ਸਾਡੇ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਸਮਾਜ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਣ ਵਾਲੇ ਹਨ। ਸਮਾਗਮ ਦੌਰਾਨ ਪਿੰਡ ਵਾਸੀਆਂ ਵੱਲੋਂ ਬੀਬੀ ਮਨਦੀਪ ਕੌਰ ਨਾਗਰਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਗੁਰਵੀਰ ਸਿੰਘ ਰੁੜਕੀ, ਨਰਿੰਦਰ ਕੁਮਾਰ ਪ੍ਰਿੰਸ,ਪ੍ਰਧਾਨ ਕੁਲਵਿੰਦਰ ਸਿੰਘ, ਹਰਜੀਤ ਸਿੰਘ ਭੋਲਾ ਰੁੜਕੀ,ਗੁਰਪ੍ਰੀਤ ਸਿੰਘ, ਅਰਸ਼ਦੀਪ ਸਿੰਘ ਚੈਨੀ ਰੁੜਕੀ, ਸੰਜੂ ਰੁੜਕੀ, ਹੰਸ ਰਾਜ, ਉਪਕਾਰ ਸਿੰਘ ਤੇ ਹੋਰ ਹਾਜ਼ਰ ਸਨ।
ਕੈਪਸ਼ਨ :ਕੈਪਸ਼ਨ:ਬੀਬੀ ਮਨਦੀਪ ਕੌਰ ਨਾਗਰਾ ਭਗਤ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ ਪਿੰਡ ਰੁੜਕੀ ਵਿਖੇ ਹਾਜ਼ਰੀ ਲਗਵਾਉਂਦੇ ਹੋਏ।
——————————
This news is auto published from an agency/source and may be published as received.
