ਭਗਤ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁਹੱਲਾ ਦਿਆਲਪੁਰੀ ਸਰਹਿੰਦ ਵਿਖੇ ਧਾਰਮਿਕ ਸਮਾਗਮ

ਬੀਬੀ ਮਨਦੀਪ ਕੌਰ ਨਾਗਰਾ ਨੇ ਵਿਸ਼ੇਸ਼ ਤੌਰ ‘ਤੇ ਕੀਤੀ ਸ਼ਿਰਕਤ

ਗੁਰੂ ਰਵਿਦਾਸ ਜੀ ਦੀ ਬਾਣੀ ਸਮਾਜਿਕ ਬਰਾਬਰੀ ਅਤੇ ਮਨੁੱਖਤਾ ਦਾ ਸੰਦੇਸ਼ — ਬੀਬੀ ਮਨਦੀਪ ਕੌਰ ਨਾਗਰਾ

ਫ਼ਤਿਹਗੜ੍ਹ ਸਾਹਿਬ, 2 ਫਰਵਰੀ (ਰੂਪ ਨਰੇਸ਼):

ਭਗਤ ਸ਼੍ਰੀ ਗੁਰੂ ਰਵਿਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਮੌਕੇ ਸ਼੍ਰੀ ਗੁਰੂ ਰਵਿਦਾਸ ਧਰਮਸਾਲਾ ਕਮੇਟੀ ਵੱਲੋਂ ਮੁਹੱਲਾ ਦਿਆਲਪੁਰੀ, ਸਰਹਿੰਦ ਸ਼ਹਿਰ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਮਾਹੌਲ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਪਾਵਨ ਅਵਸਰ ‘ਤੇ ਸੰਗਤਾਂ ਵੱਲੋਂ ਗੁਰੂ ਬਾਣੀ ਦਾ ਪਾਠ ਸੁਣ ਕੇ ਆਤਮਕ ਸੁਖ ਦੀ ਪ੍ਰਾਪਤੀ ਕੀਤੀ ਗਈ। ਇਸ ਧਾਰਮਿਕ ਸਮਾਗਮ ਵਿੱਚ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਗੁਰੂ ਰਵਿਦਾਸ ਜੀ ਦੇ ਚਰਨਾਂ ਵਿੱਚ ਹਾਜ਼ਰੀ ਭਰੀ। ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮਾਜ ਵਿੱਚ ਬਰਾਬਰੀ, ਭਾਈਚਾਰਾ ਅਤੇ ਮਨੁੱਖਤਾ ਦਾ ਸਦੀਵੀ ਸੰਦੇਸ਼ ਦਿੰਦੀ ਹੈ, ਜੋ ਅੱਜ ਦੇ ਸਮਾਜ ਲਈ ਮਾਰਗਦਰਸ਼ਕ ਹੈ। ਉਨ੍ਹਾਂ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਦਾ ਹੀ ਜਾਤ-ਪਾਤ, ਭੇਦਭਾਵ ਅਤੇ ਅਨਿਆਏ ਦੇ ਖਿਲਾਫ਼ ਆਵਾਜ਼ ਉਠਾਈ ਅਤੇ ਸਮਾਜ ਨੂੰ ਇਕਤਾ ਦੇ ਸੂਤਰ ਵਿੱਚ ਬੰਨ੍ਹਣ ਦਾ ਕੰਮ ਕੀਤਾ। ਉਨ੍ਹਾਂ ਦੇ ਉਪਦੇਸ਼ਾਂ ‘ਤੇ ਅਮਲ ਕਰਕੇ ਹੀ ਇੱਕ ਸੁੰਦਰ, ਸਮਾਨ ਅਤੇ ਨਿਆਂਪੂਰਕ ਸਮਾਜ ਦੀ ਰਚਨਾ ਕੀਤੀ ਜਾ ਸਕਦੀ ਹੈ। ਇਸ ਮੌਕੇ ਇਲਾਕੇ ਦੀਆਂ ਸੰਗਤਾਂ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਅਤੇ ਨੌਜਵਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਗਈ। ਸਮਾਗਮ ਦੇ ਅੰਤ ਵਿੱਚ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਗੁਰਜੀਤ ਸਿੰਘ ਲੋਗੀ, ਅਮਰਜੀਤ ਸਿੰਘ, ਵਿਨੋਦ ਰਾਣੀ, ਅਵਤਾਰ ਬਾਬਾ, ਸੁਰਿੰਦਰ ਸਿੰਘ, ਕ੍ਰਿਸ਼ਨ ਕੁਮਾਰ, ਕੁਲਦੀਪ ਸਿੰਘ, ਸੁਰਿੰਦਰ ਕੌਰ, ਬਲਵਿੰਦਰ ਕੌਰ, ਰਾਜੀਵ ਸ਼ਰਮਾ ਤੇ ਹੋਰ ਪਤਵੰਤੇ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *