
ਵਧੀਕ ਡਿਪਟੀ ਕਮਿਸ਼ਨਰ ਨੇ 'ਸਖੀ ਸ਼ਕਤੀ ਮੇਲੇ' ਦੀਆਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ ਮੀਟਿੰਗ ਆਮ ਖਾਸ ਬਾਗ ਵਿਖੇ 10 ਫਰਵਰੀ ਤੋ 13 ਫਰਵਰੀ ਤੱਕ ਲੱਗੇਗਾ ਮੇਲਾ
ਫ਼ਤਹਿਗੜ੍ਹ ਸਾਹਿਬ, 04 ਫਰਵਰੀ:
ਮਹਿਲਾ ਸਸ਼ਕਤੀਕਰਨ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ 'ਸਖੀ ਸ਼ਕਤੀ ਮੇਲੇ' ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਸਖੀ ਸ਼ਕਤੀ ਮੇਲਾ ਆਮ ਖਾਸ ਬਾਗ ਵਿਖੇ 10 ਤੋਂ 13 ਫਰਵਰੀ ਤੱਕ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਵੱਖ ਵੱਖ ਵਿਭਾਗਾਂ, ਸਵੈ ਸਹਾਇਤਾ ਗਰੁੱਪਾਂ ਤੋਂ ਇਲਾਵਾ ਬਾਹਰੀ ਰਾਜਾਂ ਤੋਂ ਆਉਣ ਵਾਲੇ ਲੋਕਾਂ ਵੱਲੋਂ 80 ਦੇ ਕਰੀਬ ਸਟਾਲ ਲਗਾਏ ਜਾਣਗੇ, ਜ਼ੋ ਮੇਲੇ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾਉਣਗੇ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੇਲੇ ਵਾਲੀ ਥਾਂ 'ਤੇ ਸਾਫ਼-ਸਫਾਈ, ਪੀਣ ਵਾਲੇ ਪਾਣੀ ਅਤੇ ਬਿਜਲੀ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਸੁਰੱਖਿਆ ਦੇ ਲਿਹਾਜ਼ ਨਾਲ ਪੁਲਿਸ ਵਿਭਾਗ ਵੱਲੋਂ ਉਚਿਤ ਪ੍ਰਬੰਧ ਯਕੀਨੀ ਬਣਾਏ ਜਾਣ।

ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ।
——————————
This news is auto published from an agency/source and may be published as received.
